18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਤਰਨ ਤਾਰਨ ਜ਼ਿਮਨੀ ਚੋਣ ਲਈ ਲਾਈ ਡਿਊਟੀ ਤਨਦੇਹੀ ਨਾਲ ਨਿਭਾਵਾਗਾਂ : ਡਿੰਪਾ <br/>

ਅਜੀਤ ਡੈਸਕ 23-10-2025

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਲਈ ਹਾਈ ਕਮਾਂਡ ਵਲੋਂ ਜੋ ਵੀ ਡਿਊਟੀ ਲਾਈ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਹ ਸੀਟ ਕਾਂਗਰਸ ਹਰ ਹਾਲ 'ਚ ਜਿੱਤੇਗੀ | ਸ੍ਰੀ ਡਿੰਪਾ ਅੱਜ ਇਥੇ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਆਉਂਦੇ ਖੇਤਰ ਵੇਰਕਾ ਵਿਖੇ ਲਾਲੀ ਠੇਕੇਦਾਰ ਦੇ ਗ੍ਰਹਿ ਵਿਖ਼ੇ ਸੀਨੀਅਰ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਇਸ ਮੀਟਿੰਗ 'ਚ ਇਲਾਕੇ ਦੇ ਸਮਾਜ ਸੇਵੀ ਵੀ ਸ਼ਾਮਿਲ ਹੋਏ ਜਿਨ੍ਹਾਂ ਵਿਚ ਅਸ਼ੋਕ ਕੁਮਾਰ, ਕੌਂਸਲਰ ਵੀਰੂ, ਕੌਸਲਰ ਅਮਿ੍ਤਪਾਲ ਸਿੰਘ, ਲੱਕੀ ਸੰਧੂ, ਸੁਖਦੇਵ ਸਿੰਘ ਸਹਿਮੀ, ਮਾਲਵਿੰਦਰ ਸਿੰਘ ਮੱਲੀ, ਭੁਪਿੰਦਰ ਬਿੱਟੂ ਆਦਿ ਵੀ ਹਾਜ਼ਰ ਸਨ | ਸ੍ਰੀ ਗਿੱਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਰਾਜ ਨਾਲ਼ ਪੈਰ ਪੈਰ ਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਬਕਾਇਆ ਰਾਸ਼ੀ ਜਿਸ ਦੀ ਰਕਮ ਅਰਬਾਂ ਵਿਚ ਬਣਦੀ ਹੈ ਨਹੀਂ ਦਿੱਤੀ ਜਾ ਰਹੀ | ਇਸੇ ਤਰ੍ਹਾਂ ਆਏੇ ਹੜਾਂ ਦੌਰਾਨ 20 ਹਜ਼ਾਰ ਕਰੋੜ ਦੇ ਨੁਕਸਾਨ ਬਦਲੇ ਪੰਜਾਬ ਨੂੰ ਸਿਰਫ 1600 ਕਰੋੜ ਦੇ ਕੇ ਹੜ੍ਹ ਪੀੜਤਾਂ ਦੇ ਜ਼ਖ਼ਮਾਂ 'ਤੇ ਲੂਣ ਭੁੱਕਣਾ, ਬਾਰਡਰ 'ਤੇ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਦੇ ਮਸਲੇ ਹੱਲ ਨਾ ਕਰਨਾ ਆਦਿ ਸ਼ਾਮਿਲ ਹੈ | ਇਸ ਤਰ੍ਹਾਂ ਕੇਂਦਰ ਪੰਜਾਬ ਨੂੰ ਹਰ ਤਰ੍ਹਾਂ ਕਮਜ਼ੋਰ ਕਰ ਰਿਹਾ ਹੈ |

ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦੇ ਇਕ ਹੋਰ ਗਰੋਹ ਦਾ ਪਰਦਾਫਾਸ਼ <br/> ਅਗਲੀ ਖ਼ਬਰ ਸਿੱਖਿਆ ਵਿਭਾਗ ਪੰਜਾਬ ਵਲੋਂ ਬਲਾਕ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।