18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸਰਹੱਦ ਪਾਰ ਤੋਂ ਹਥਿਆਰ ਤਸਕਰੀ ਦੇ ਇਕ ਹੋਰ ਗਰੋਹ ਦਾ ਪਰਦਾਫਾਸ਼ <br/>

ਅਜੀਤ ਡੈਸਕ 23-10-2025

ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮਿ੍ਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗਿ੍ਫ਼ਤਾਰ ਕਰਕੇ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਨੈੱਟਵਰਕ ਦੇ ਇਕ ਹੋਰ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਗਿ੍ਫਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਚਾਰ ਆਧੁਨਿਕ .30 ਬੋਰ ਸਟਾਰ ਮਾਰਕ ਪਿਸਤੌਲਾਂ ਸਮੇਤ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ | ਇਹ ਪ੍ਰਗਟਾਵਾ ਡੀ. ਜੀ. ਪੀ. ਗੌਰਵ ਯਾਦਵ ਨੇ ਕਰਦਿਆਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਤਰਨਤਾਰਨ ਦੇ ਪਿੰਡ ਭਗਵਾਨਪੁਰਾ ਦੇ ਜੁਗਰਾਜ ਸਿੰਘ ਉਰਫ਼ ਚਿੜੀ, ਪਿੰਡ ਦਲੀਰੀ ਦੇ ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ, ਅਰਸ਼ਦੀਪ ਸਿੰਘ ਅਤੇ ਤਰਨਤਾਰਨ ਦੇ ਹੀ ਪਿੰਡ ਦਿਆਲਪੁਰ ਦੇ ਨਛੱਤਰ ਸਿੰਘ ਵਜੋਂ ਹੋਈ ਹੈ | ਐੱਸ. ਐੱਸ. ਓ. ਸੀ. ਵਲੋਂ ਇਸੇ ਤਰ੍ਹਾਂ ਦੇ ਤਸਕਰੀ ਮਾਡਿਊਲ ਦਾ ਪਹਿਲਾਂ ਪਰਦਾਫਾਸ਼ ਕਰਨ ਤੋਂ ਬਾਅਦ ਇਹ ਸਫਲਤਾ ਹਾਸਿਲ ਹੋਈ ਹੈ ਜਿਸ ਵਿਚ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਗਲੌਕ ਪਿਸਤੌਲਾਂ ਦੇ ਨਾਲ-ਨਾਲ 2 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ | ਡੀ. ਜੀ. ਪੀ. ਸ੍ਰੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ 1 ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਸੂਬੇ ਵਿਚ ਸਰਹੱਦ ਪਾਰ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ | ਏ. ਆਈ. ਜੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਜੁਗਰਾਜ ਸਿੰਘ ਨੂੰ ਪਹਿਲਾਂ ਜੂਨ 2025 ਵਿਚ ਨਸ਼ੀਲੇ ਪਦਾਰਥਾਂ ਨਾਲ ਸੰਬੰਧਿਤ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਜੋ ਇਸ ਵੇਲੇ ਬਾਹਰ ਸੀ | ਇਸ ਸੰਬੰਧੀ ਐੱਸ. ਐੱਸ. ਓ. ਸੀ. ਸੈੱਲ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਅੰਮਿ੍ਤਸਰ ਦੀ ਡੀ. ਸੀ. ਸਾਕਸ਼ੀ ਸਾਹਨੀ ਹੋਈ ਤਬਦੀਲ <br/> ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਲਈ ਲਾਈ ਡਿਊਟੀ ਤਨਦੇਹੀ ਨਾਲ ਨਿਭਾਵਾਗਾਂ : ਡਿੰਪਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।