ਅੰਮਿ੍ਤਸਰ, 22 ਅਕਤੂਬਰ (ਗਗਨਦੀਪ ਸ਼ਰਮਾ)-ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਵਿੰਡ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਹਰੇਕ ਜਮਾਤ ਨੂੰ ਸਜਾਇਆ ਗਿਆ, ਬੱਚਿਆਂ ਵਲੋਂ ਸੁੰਦਰ ਰੰਗੋਲੀ ਬਣਾਈ ਗਈ ਅਤੇ ਫੇਰ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਦੇ ਪਿ੍ੰਸੀਪਲ ਸੁਖਰਾਜ ਕੌਰ ਬੋਪਾਰਾਏ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦ ਦਿੰਦੇ ਹੋਏ ਬੱਚਿਆਂ ਨੂੰ ਬਿਨਾਂ ਪਟਾਕਿਆਂ ਤੋਂ 'ਗ੍ਰੀਨ ਦੀਵਾਲੀ' ਮਨਾਉਣ | ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਕ ਪ੍ਰਦੂਸ਼ਣ ਘੱਟ ਫੈਲੇਗਾ ਅਤੇ ਦੂਜਾ ਅੱਗ ਲੱਗਣ ਦੀਆਂ ਘਟਨਾਵਾਂ ਨਹੀਂ ਵਾਪਰਨਗੀਆਂ |