18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਏ.ਆਈ. ਭਾਰਤ ਨੂੰ ਆਤਮਨਿਰਭਰ ਬਣਾਉਣ 'ਚ ਮਦਦ ਕਰ ਰਿਹਾ ਹੈ-ਡਾ. ਅਮਰਦੀਪ ਗੁਪਤਾ <br/>

ਅਜੀਤ ਡੈਸਕ 23-10-2025
ਅੰਮਿ੍ਤਸਰ, 22 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦਾ ਕੰਪਿਊਟਰ ਸਾਇੰਸ ਵਿਭਾਗ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਦੇ ਸਹਿਯੋਗ ਨਾਲ ਇਕ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਚਲਾ ਰਿਹਾ ਹੈ | ਇਹ ਪ੍ਰੋਗਰਾਮ ਏ. ਆਈ. ਰਾਹੀਂ ਭਾਰਤ ਨੂੰ ਵਿਕਸਤ ਕਰਨ ਅਤੇ ਸਵੈ-ਨਿਰਭਰ ਬਣਾਉਣ 'ਤੇ ਕੇਂਦਿ੍ਤ ਹੈ | ਪ੍ਰੋਗਰਾਮ ਦੇ ਚੌਥੇ ਦਿਨ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤਾ | ਉਦਘਾਟਨੀ ਸੈਸ਼ਨ ਨੂੰ ਫਿਡੇਲਿਟੀ ਇਨਫਰਮੇਸ਼ਨ ਸਿਸਟਮ ਦੇ ਐਸੋਸੀਏਟ ਡਾਇਰੈਕਟਰ ਦੀਪਿੰਦਰ ਸਿੰਘ ਨਾਗੀ ਨੇ ਸੰਬੋਧਨ ਕੀਤਾ |
ਦੂਜੇ ਸੈਸ਼ਨ 'ਚ ਵਾਸ਼ਿੰਗਟਨ ਸਟੇਟ ਯੂਨੀਵਰਸਿਟੀ ਦੇ ਐਸੋਸੀਏਟ ਪ੍ਰੋਫੈਸਰ ਡਾ. ਪ੍ਰਤੀਕ ਭਾਟੀਆ ਸ਼ਾਮਲ ਸਨ | ਉਨ੍ਹਾਂ ਨੇ ਵਿਦਿਆਰਥੀਆਂ ਦੀ ਸ਼ਮੂਲੀਅਤ ਅਤੇ ਸਫਲਤਾ ਨੂੰ ਵਧਾਉਣ ਲਈ ਏ. ਆਈ. ਸੰਚਾਲਿਤ ਸਿਖਲਾਈ ਵਿਸ਼ਲੇਸ਼ਣ ਦੀ ਵਰਤੋਂ 'ਤੇ ਇਕ ਡੂੰਘਾਈ ਨਾਲ ਸੈਸ਼ਨ ਦਿੱਤਾ | ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਵਿਕਰਮ ਸ਼ਰਮਾ ਅਤੇ ਸਹਿ-ਕੋਆਰਡੀਨੇਟਰ ਪ੍ਰੋ. ਪੁਨੀਤ ਸ਼ਰਮਾ ਨੇ ਦੱਸਿਆ ਕਿ ਅੱਜ ਦੇ ਸੈਸ਼ਨ ਏ. ਆਈ. ਅਤੇ ਮਸ਼ੀਨ ਲਰਨਿੰਗ ਦੇ ਖੇਤਰ ਵਿਚ ਡੇਟਾ ਦੀ ਵੱਧ ਰਹੀ ਮਹੱਤਤਾ ਅਤੇ ਅਸਲ-ਸੰਸਾਰ ਡੇਟਾ ਨਾਲ ਚੁਣੌਤੀਆਂ ਨੂੰ ਹੱਲ ਕਰਨ 'ਤੇ ਕੇਂਦਿ੍ਤ ਸਨ |

ਪਿਛਲੀ ਖ਼ਬਰ ਸੁਲਤਾਨਵਿੰਡ ਨਹਿਰ ਵਾਲੇ ਪੁੱਲ 'ਤੇ ਲੱਗੇ ਕੂੜੇ ਦੇ ਢੇਰ ਤੋਂ ਦੁਖੀ ਇਲਾਕਾ ਵਾਸੀਆਂ ਪ੍ਰਸ਼ਾਸਨ ਖ਼ਿਲਾਫ਼ ਜਤਾਇਆ ਰੋਸ ਅਗਲੀ ਖ਼ਬਰ ਪਿੰਡ ਸੁਲਤਾਨਵਿੰਡ ਰਾਮ ਜਾਨਕੀ ਮੰਦਿਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।