ਰਾਜਾਸਾਂਸੀ, 23 ਅਕਤੂਬਰ (ਹਰਦੀਪ ਸਿੰਘ ਖੀਵਾ)-ਤੰਦਰੁਸਤ ਮਿਸ਼ਨ ਪੰਜਾਬ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਪਿੰਡ ਅਦਲੀਵਾਲਾ ਵਿਖੇ ਸਿਹਤ ਕੇਂਦਰ (ਡਿਸਪੈਂਸਰ) ਦੀ ਨਵੀਂ ਇਮਾਰਤ ਦੀ ਉਸਾਰੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਕੋਆਰਡੀਨੇਟਰ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਆਪ ਸਰਕਾਰ ਬੁਨਿਆਦੀ ਸਿਹਤ ਸਹੂਲਤਾਂ ਹਰ ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹਰ ਇੱਕ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਮਿਲਣ ਇਸ ਲਈ ਸਰਕਾਰੀ ਡਿਸਪੈਂਸਰੀਆਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ | ਇਸ ਮੌਕੇ ਸਰਪੰਚ ਸੁਖਚੈਨ ਸਿੰਘ ਵੜੈਚ ਅਦਲੀਵਾਲ, ਰੇਸ਼ਮ ਸਿੰਘ ਵੜੈਚ ਅਦਲੀਵਾਲਾ, ਸਤਨਾਮ ਸਿੰਘ ਵੜੈਚ, ਰਣਜੀਤ ਸਿੰਘ ਵੜੈਚ, ਗੁਲਜਾਰ ਸਿੰਘ ਸਾਬਕਾ ਸਰਪੰਚ, ਦਲਵਿੰਦਰ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ, ਦਿਲਬਾਗ ਸਿੰਘ ਮੈਂਬਰ ਪੰਚਾਇਤ ਮੈਂਬਰ, ਪ੍ਰਗਟ ਸਿੰਘ ਮੈਂਬਰ ਪੰਚਾਇਤ, ਰਣਜੀਤ ਸਿੰਘ ਮੈਂਬਰ ਪੰਚਾਇਤ, ਅਵਤਾਰ ਸਿੰਘ ਮੈਂਬਰ ਪੰਚਾਇਤ, ਡਾਕਟਰ ਜਸਬੀਰ ਸਿੰਘ, ਹਰਵਿੰਦਰ ਸਿੰਘ ਠੇਕੇਦਾਰ, ਡਾਕਟਰ ਬਲਰਾਜ ਸਿੰਘ ਇੰਸਪੈਕਟਰ ਪਸ਼ੂ ਹਸਪਤਾਲ ਰਾਜਾਸਾਂਸੀ, ਅਵਤਾਰ ਸਿੰਘ, ਸੁਖਚੈਨ ਸਿੰਘ, ਕਰਮ ਸਿੰਘ, ਕੰਵਲਪ੍ਰੀਤ ਸਿੰਘ ਸ਼ਾਹ, ਡਾਕਟਰ ਸੰਦੀਪ ਸਿੰਘ, ਬਲਵਿੰਦਰ ਸਿੰਘ ਪ੍ਰਧਾਨ, ਪਰਮਜੀਤ ਸਿੰਘ ਐੱਸ. ਡੀ. ਓ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਲਵਦੀਪ ਸਿੰਘ, ਸੁਖਦੀਪ ਸਿੰਘ ਸੁੱਖੀ, ਅਮਿਤੋਜ ਸਿੰਘ ਰਾਜਾਸਾਂਸੀ, ਮੀਡੀਆ ਇੰਚਾਰਜ ਸ਼ਿਵ ਕੁਮਾਰ ਆਪ ਆਗੂ ਗੁਰਸ਼ਰਨਪ੍ਰੀਤ ਸਿੰਘ ਸੰਧੂ, ਨਿਹਾਲ ਸਿੰਘ ਗਿੱਲ ਆਦਿ ਹਾਜ਼ਰ ਸਨ |
ਸੋਨੀਆ ਮਾਨ ਵਲੋਂ ਅਦਲੀਵਾਲਾ 'ਚ ਮਿੰਨੀ ਸਿਹਤ ਕੇਂਦਰ ਦੀ ਇਮਾਰਤ ਦਾ ਉਦਘਾਟਨ <br/>
ਅਜੀਤ ਡੈਸਕ
24-10-2025