25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸ਼ਰਧਾਲੂਆਂ ਨੂੰ ਜਲ ਛਕਾਉਣ ਤੇ ਬਾਂਸ ਦੀ ਰੋਕ ਲਗਾਉਣ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਪ੍ਰੇਮੀਆਂ ਦਾ ਸਨਮਾਨ <br/>

ਅਜੀਤ ਡੈਸਕ 24-10-2025
ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਨ੍ਹ 2003 ਤੋਂ ਐਤਵਾਰ ਅਤੇ ਗੁਰਪੁਰਬਾਂ ਮੌਕੇ ਵੱਡੀ ਗਿਣਤੀ ਵਿਚ ਦੇਸ਼ ਵਿਦੇਸ਼ ਤੋਂ ਦਰਸ਼ਨ ਕਰਨ ਲਈ ਪੁੱਜਦੀਆਂ ਸੰਗਤਾਂ ਨੂੰ ਦਰਸ਼ਨੀ ਡਿਓੜੀ ਵਿਖੇ ਕਤਾਰਾਂ ਵਿਚ ਖੜੇ ਹੋ ਕੇ ਇੰਤਜ਼ਾਰ ਕਰਨ ਮੌਕੇ ਜਲ ਛਕਾਉਣ ਅਤੇ ਭੀੜ ਨੂੰ ਕੰਟਰੋਲ ਕਰਨ ਲਈ ਬਾਂਸ ਦੀਆਂ ਰੋਕਾਂ ਲਗਾਉਣ ਦੀ ਨਿਸ਼ਕਾਮ ਸੇਵਾ ਕਰਨ ਵਾਲੀ ਸੰਸਥਾ ਨਿਸ਼ਕਾਮ ਸੇਵਾ (ਜਲ ਸੇਵਾ 'ਬਾਂਸ ਸੇਵਾ') ਪਰਿਵਾਰ ਵਲੋਂ ਬੀਤੇ ਦਿਨ ਸੰਸਥਾ ਨਾਲ ਸੰਬੰਧਿਤ ਸੇਵਾਦਾਰਾਂ 'ਪ੍ਰੇਮੀਆਂ ਨੂੰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਉਪਰੰਤ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਉਕਤ ਜਾਣਕਾਰੀ ਦਿੰਦਿਆਂ ਸੰਸਥਾ ਨਾਲ ਸੰਬੰਧਤ ਪ੍ਰੇਮੀ ਭਾਈ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਹ ਸਨਮਾਨ ਸਮਾਗਮ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਝੰਡੇ ਬੁੰਗੇ ਸਾਹਿਬ ਵਿਖੇ ਕੀਤਾ ਗਿਆ | ਇਸ ਮੌਕੇ ਭਾਈ ਅਮਰਦੀਪ ਸਿੰਘ ਅੰਮਿ੍ਤਸਰ, ਭਾਈ ਅਜੀਤ ਸਿੰਘ ਫਿਰੋਜ਼ਪੁਰ, ਭਾਈ ਗੁਰਨਾਮ ਸਿੰਘ ਜੰਡਿਆਲਾ, ਬੀਬੀ ਸਰਬਜੀਤ ਕੌਰ ਬਟਾਲਾ, ਬੀਬੀ ਗੁਰਮੀਤ ਕੌਰ ਫਿਰੋਜ਼ਪੁਰ ਤੇ ਬੀਬੀ ਮਨਜੀਤ ਕੌਰ ਮੱਲਾਂਵਾਲਾ ਸਮੇਤ ਨਿਸ਼ਕਾਮ ਸੇਵਾਵਾਂ ਨਿਭਾਉਣ ਵਾਲੇ ਹੋਰ ਸੇਵਾਦਾਰ ਪ੍ਰੇਮੀ ਹਾਜ਼ਰ ਸਨ |

ਪਿਛਲੀ ਖ਼ਬਰ ਇਮਾਰਤੀ ਕਾਰਕੁੰਨ ਕਮੇਟੀ ਅੰਮਿ੍ਤਸਰ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਕੁਲਦੀਪ ਸਿੰਘ ਨੇ ਐੱਸ. ਡੀ. ਓ. ਲੋਪੋਕੇ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।