25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਇਮਾਰਤੀ ਕਾਰਕੁੰਨ ਕਮੇਟੀ ਅੰਮਿ੍ਤਸਰ ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 24-10-2025
ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਇਮਾਰਤੀ ਕਾਰਕੁੰਨ ਕਮੇਟੀ (ਬਿਲਡਰਜ਼) ਅਤੇ ਰਾਮਗੜ੍ਹੀਆ ਭਾਈਚਾਰੇ ਵਲੋਂ ਸਥਾਨਕ ਗੁਰਦੁਆਰਾ ਰਾਮਗੜ੍ਹੀਆ, ਕੋਟ ਬਾਬਾ ਦੀਪ ਸਿੰਘ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ | ਸ੍ਰੀ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਦੇ ਜਥੇ ਵਲੋਂ ਗੁਰਬਾਣੀ ਪਾਠ ਕੀਤੇ ਜਾਣ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਇਮਾਰਤੀ ਕਾਰਕੁੰਨ ਕਮੇਟੀ ਦੇ ਪ੍ਰਧਾਨ ਅਮਰ ਸਿੰਘ ਅਤੇ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਮਨਜੀਤ ਸਿੰਘ ਮੰਜ਼ਿਲ ਨੇ ਬਾਬਾ ਵਿਸ਼ਵਕਰਮਾ ਦੇ ਇਤਿਹਾਸ ਤੋਂ ਜਾਣੂੰ ਕਰਵਾਉਂਦਿਆਂ ਸਮਾਗਮ ਵਿਚ ਪੁੱਜੇ ਮੈਂਬਰਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਸਮਗਾਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਪੰਜਾਬ ਸਟੇਟ ਰਾਮਗੜ੍ਹੀਆ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਸਤਪਾਲ ਸਿੰਘ ਸੋਖੀ ਅਤੇ ਮੈਂਬਰ ਸ਼ਰਨਜੀਤ ਸਿੰਘ ਪੱਖਿਆਂ ਵਾਲਾ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਸ਼ਰਨਜੀਤ ਸਿੰਘ ਡੀ. ਸੀ. ਫੈਨ, ਸਤਨਾਮ ਸਿੰਘ, ਠੇਕੇਦਾਰ ਜਗਜੀਤ ਸਿੰਘ, ਦਲਜੀਤ ਸਿੰਘ, ਸੁਰਜੀਤ ਸਿੰਘ, ਗਿਆਨ ਸਿੰਘ ਸੱਗੂ, ਨਰਿੰਦਰ ਸਿੰਘ ਸੱਗੂ, ਭਗਵੰਤ ਸਿੰਘ, ਨਿਰਮਲ ਸਿੰਘ ਮੱਲ੍ਹੀ, ਮਨੋਹਰ ਸਿੰਘ, ਕਵਲਜੀਤ ਸਿੰਘ ਤੇ ਜਸਬੀਰ ਸਿੰਘ ਸੱਗੁੂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ 'ਵਰਸਿਟੀ ਦੇ ਖੋਜਕਰਤਾਵਾਂ ਨੇ ਵਿਕਸਤ ਕੀਤੀ 'ਫੋਰਆਰਮ ਟਵਿਸਟਿੰਗ ਮਸ਼ੀਨ' <br/> ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸ਼ਰਧਾਲੂਆਂ ਨੂੰ ਜਲ ਛਕਾਉਣ ਤੇ ਬਾਂਸ ਦੀ ਰੋਕ ਲਗਾਉਣ ਦੀ ਨਿਸ਼ਕਾਮ ਸੇਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।