350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਕਾਲਜ ਵਿਖੇ 'ਗੁਰੂ ਤੇਗ਼ ਬਹਾਦਰ ਜੀ ਜੀਵਨ ਅਤੇ ਸ਼ਹਾਦਤ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕਰਵਾਇਆ <br/>
ਅਜੀਤ ਡੈਸਕ
24-10-2025
ਪ੍ਰਸਿੱਧ ਚਿੰਤਕ ਅਤੇ ਲੇਖਕ ਡਾ: ਅਮਰਜੀਤ ਸਿੰਘ ਗਰੇਵਾਲ ਨੇ ਗੁਰੂ ਸਾਹਿਬ ਦੀ ਬਾਣੀ ਦੀ ਵਿਸ਼ਵ ਪੱਧਰ ਦੀ ਦਾਰਸ਼ਨਿਤਾ ਬਾਰੇ ਵਿਚਾਰ-ਚਰਚਾ ਕੀਤੀ | ਸਿੱਖ ਵਿਦਵਾਨ ਡਾ. ਅਮਰਜੀਤ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਪ੍ਰਪੱਕ ਕਰਦੀ ਨੌਵੇਂ ਗੁਰੂ ਸਾਹਿਬ ਦੀ ਸ਼ਹੀਦੀ ਸਮੁੱਚੀ ਮਾਨਵ ਜਾਤੀ ਦੀ ਭਲਾਈ ਦੇ ਸੰਦੇਸ਼ ਨਾਲ ਸੰਬੰਧਿਤ ਹੈ | ਨਾਮਵਰ ਸਿੱਖ ਚਿੰਤਕ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਬਹੁ-ਵਿਧਾਵੀ ਅਤੇ ਬਹੁ-ਪਸਾਰੀ ਹੈ | ਪ੍ਰੋ: ਅਵਤਾਰ ਸਿੰਘ ਅਤੇ ਡਾ. ਕੰਵਲਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ | ਡਾ. ਰਮਿੰਦਰ ਕੌਰ ਨੇ ਸੈਮੀਨਾਰ ਦੀ ਪ੍ਰਧਾਨਗੀ ਕੀਤੀ ਅਤੇ ਮੰਚ ਦਾ ਸੰਚਾਲਨ ਸੈਮੀਨਾਰ ਦੇ ਕੋਆਰਡੀਨੇਟਰ ਡਾ. ਕੁਲਦੀਪ ਸਿੰਘ ਢਿੱਲੋਂ ਨੇ ਨਿਭਾਇਆ | ਡਾ. ਪਰਮਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਪਿ੍ੰਸੀਪਲ ਵਲੋਂ ਸੈਮੀਨਾਰ ਦੀ ਸਫ਼ਲਤਾ ਲਈ ਦਿੱਤੇ ਵਿਸ਼ੇਸ਼ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਡਾ. ਮਿੰਨੀ ਸਲਵਾਨ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਰਮਿੰਦਰਜੀਤ ਕੌਰ, ਡਾ. ਮੇਜਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਦਯਾ ਸਿੰਘ, ਡਾ. ਅਮਾਨਤ ਮਸੀਹ, ਡਾ. ਅਮਨਦੀਪ ਕੌਰ, ਡਾ. ਯਾਦਵਿੰਦਰ ਕੌਰ, ਡਾ. ਪ੍ਰਭਜੀਤ ਸਿੰਘ, ਡਾ. ਰੁਪਿੰਦਰ ਕੌਰ, ਡਾ. ਪ੍ਰਭਜੀਤ ਕੌਰ, ਡਾ. ਸੰਦੀਪ ਕੌਰ ਮਾਹਲ, ਪ੍ਰੋ. ਵਰਿੰਦਰ ਸਿੰਘ ਵੀ ਹਾਜ਼ਰ ਸਨ |