ਜੰਡਿਆਲਾ ਗੁਰੂ, 23 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਕੇਂਦਰ ਦੀ ਭਾਜਪਾ ਸਰਕਾਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਸਾਲਾਂ ਦੌਰਾਨ ਦੇਸ਼ ਦਾ ਸਰਵਪੱਖੀ ਵਿਕਾਸ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ ਜਿਸ ਪਿੱਛੋਂ ਪੰਜਾਬ ਦੇ ਵਿਕਾਸ ਨੂੰ ਗਤੀ ਪ੍ਰਦਾਨ ਕੀਤੀ ਜਾਵੇਗੀ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਹਰਦੀਪ ਸਿੰਘ ਗਿੱਲ ਨੇ ਜੰਡਿਆਲਾ ਗੁਰੂ ਦੇ ਪਿੰਡ ਧਾਰੜ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਪੱਖੀ ਨੀਤੀਆਂ ਤੋਂ ਪਿੰਡ ਵਾਸੀਆਂ ਨੂੰ ਜਾਣੂੰ ਕਰਾਉਂਦਿਆਂ ਕਿਹਾ ਕਿ ਜਿਸ-ਜਿਸ ਸੂਬੇ ਵਿਚ ਭਾਜਪਾ ਦੀ ਸਰਕਾਰ ਹੈ ਉੱਥੇ-ਉੱਥੇ ਤੇਜ਼ ਗਤੀ ਨਾਲ ਵਿਕਾਸ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਵਿਜ਼ਨ ਨਹੀਂ ਹੈ ਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਮੇਂ-ਸਮੇਂ 'ਤੇ ਪੰਜਾਬ ਦੀ ਮਦਦ ਲਈ ਹੱਥ ਅੱਗੇ ਵਧਾਇਆ ਜਾਂਦਾ ਰਿਹਾ ਹੈ | ਇਸ ਮੌਕੇ ਸਰਕਲ ਪ੍ਰਧਾਨ ਸੁਖਵਿੰਦਰ ਕੌਰ ਵਡਾਲੀ, ਜਗਰੂਪ ਸਿੰਘ, ਨਿਰਵੈਲ ਸਿੰਘ, ਮਨਦੀਪ ਕੌਰ, ਬਲਜੀਤ ਕੌਰ, ਨਿੰਦਰ ਕੌਰ, ਮਹਿੰਦਰ ਕੌਰ, ਮਨੋਹਰ ਸਿੰਘ, ਗੇਜਾ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ, ਮੰਗਦ ਸਿੰਘ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |