ਜੈਂਤੀਪੁਰ, 23 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਬ੍ਰਹਮ ਗਿਆਨੀ ਪੁੱਤਰਾਂ ਦੇ ਦਾਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਕੱਥੂਨੰਗਲ ਵਿਖੇ 23-24 ਅਕਤੂਬਰ ਦਿਨ ਵੀਰਵਾਰ ਤੇ ਸ਼ੁੱਕਰਵਾਰ ਨੂੰ ਦੋ ਰੋਜ਼ਾ ਮੇਲੇ 'ਤੇ ਨਤਮਸਤਕ ਹੋਣ ਵਾਲੀਆਂ ਹਜ਼ਾਰਾਂ ਦੀ ਤਦਾਦ 'ਚ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਵਧਾਈ ਦਿੰਦਿਆਂ ਕਿਹਾ ਕਿ ਉਹ ਕਰਮਾਂ ਭਾਗਾਂ ਵਾਲੀਆਂ ਸੰਗਤਾਂ ਹਨ ਜਿਨ੍ਹਾਂ ਨੂੰ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਪ੍ਰਾਪਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਘਬੀਰ ਸਿੰਘ ਸੰਧੂ, ਹਰਪਾਲ ਸਿੰਘ ਸੋਹੀ ਨੇ ਸਾਂਝੇ ਤੌਰ 'ਤੇ ਕਿਹਾ ਬਾਬਾ ਬੁੱਢਾ ਸਾਹਿਬ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੰਜਾਂ ਪਾਤਸ਼ਾਹੀਆਂ ਨੂੰ ਤਿਲਕ ਲਗਾਉਣ ਦਾ ਰੁਤਬਾ ਪ੍ਰਾਪਤ ਹੋਇਆ ਹੈ ਅਤੇ ਹਰੇਕ ਇਨਸਾਨ ਨੂੰ ਬਾਬਾ ਬੁੱਢਾ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਪਾਏ ਪੂਰਨਿਆਂ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ |