27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਜਥੇਦਾਰ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਵਲੋਂ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ, ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਗੁਰਮਤਿ ਸਮਾਗਮ <br/>

ਅਜੀਤ ਡੈਸਕ 24-10-2025
ਅੰਮਿ੍ਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋੋਂ ਗੁਰੂ ਘਰ ਦੇ ਅਨਿੰ੍ਹਨ ਸੇਵਕ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਅਤੇ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਦੇ ਸੰਬੰਧ ਵਿਚ ਗੁਰਮਤਿ ਸਮਾਗਮ ਬੀਤੇ ਦਿਨ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਅਤੇ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਘਿਉ ਮੰਡੀ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਸ਼ਰਧਾ ਸਤਿਕਾਰ ਨਾਲ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਬੁੱਢਾ ਦਲ ਦੇ ਹੈਡ ਗ੍ਰੰਥੀ ਬਾਬਾ ਮੱਘਰ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਦਾ ਵਿਖਿਆਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਜਥੇਦਾਰ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਕੌਮ ਨੂੰ ਅਦੱੁਤੀ ਤੇ ਫ਼ਖਰਯੋਗ ਦੇਣ ਸਿੱਖ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ਼ ਹੈ | ਉਨ੍ਹਾਂ ਕਿਹਾ ਕਿ ਬੁੱਢਾ ਦਲ ਮੁਖੀ ਆਗੂਆਂ ਨੇ ਔਖੇ ਸਮੇਂ ਕੌਮ ਦੀ ਅਗਵਾਈ ਕੀਤੀ ਅਤੇ ਜਿਥੇ ਉਹ ਬੁੱਢਾ ਦਲ ਦੇ ਮੁਖੀ ਸਨ, ੳਥੇ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਵੀ ਸੇਵਾ ਨਿਭਾਉਂਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਆਗੂੁਆਂ ਨੂੰ ਸੂਰਬੀਰ ਜਰਨੈਲ ਮੁਖੀਆਂ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ | ਉਨ੍ਹਾਂ ਗੁਰਮਤਿ ਸਮਾਗਮ ਵਿਚ ਆਈਆ ਧਾਰਮਿਕ ਸਖਸੀਅਤਾਂ ਨੂੰ ਸਨਮਾਨਿਤ ਕੀਤਾ | ਇਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਉਘੇ ਸਿੱਖ ਚਿੰਤਕ ਭਗਵਾਨ ਸਿੰਘ ਜੌਹਲ, ਸ਼ੋ੍ਰਮਣੀ ਕਮੇਟੀ ਵਧੀਕ ਸਕੱਤਰ ਬਿਜੈ ਸਿੰਘ ਬਾਦੀਆਂ, ਬਾਬਾ ਸੁਖਜੀਤ ਸਿੰਘ ਕਨੱ੍ਹਈਆ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ, ਬਾਬਾ ਵੱਸਣ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ, ਬਾਬਾ ਪਰਮਜੀਤ ਸਿੰਘ ਮੈਨੇਜਰ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਮਲੂਕ ਸਿੰਘ ਲਾਡੀ, ਬਲਦੇਵ ਸਿੰਘ ਢੋਡੀਵਿੰਡ, ਬਾਬਾ ਇੰਦਰ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਭਗਤ ਸਿੰਘ, ਬਾਬਾ ਦਲੇਰ ਸਿੰਘ ਤੇ ਬਾਬਾ ਗਗਨ ਸਿੰਘ ਸਮੇਤ ਹੋਰ ਨਿਹੰਗ ਸਿੰਘ ਫੌਜਾਂ ਹਾਜ਼ਰ ਸਨ |

ਪਿਛਲੀ ਖ਼ਬਰ ਬੰਦੀ ਛੋੜ ਦਿਵਸ ਮੌਕੇ ਸਮਾਗਮ ਕਰਵਾਏ ਅਗਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਦੇ ਸੰਬੰਧ ਵਿਚ ਧਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।