25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਅੱਧੀ ਸਦੀ ਬੀਤਣ 'ਤੇ ਵੀ ਪੰਜਾਬ 'ਚ ਨਹੀਂ ਸੁਧਰੀ ਮਾਂ-ਬੋਲੀ ਪੰਜਾਬੀ ਦੀ ਦਸ਼ਾ-ਦੀਪ ਦਵਿੰਦਰ ਸਿੰਘ <br/>

ਅਜੀਤ ਡੈਸਕ 01-11-2025
ਅੰਮਿ੍ਤਸਰ, 31 ਅਕਤੂਬਰ (ਜਸਵੰਤ ਸਿੰਘ ਜੱਸ)-ਨਿਰੋਲ ਭਾਸ਼ਾ ਦੇ ਅਧਾਰ 'ਤੇ ਕਾਇਮ ਹੋਏ ਪੰਜਾਬੀ ਸੂਬੇ ਨੇ ਬੇਸ਼ਕ ਅੱਧੀ ਸਦੀ ਤੋਂ ਵੀ ਵੱਧ ਪੈਂਡਾ ਤੈਅ ਕਰ ਲਿਆ ਹੈ ਫਿਰ ਵੀ ਸਰਕਾਰੇ ਦਰਬਾਰੇ ਮਾਤ ਭਾਸ਼ਾ ਪੰਜਾਬੀ ਦੀ ਹਾਲਤ ਬਹੁਤੀ ਵਧੀਆ ਨਹੀਂ ਹੈ ਤੇ ਅਫ਼ਸਰਸ਼ਾਹੀ ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦਿਆਂ ਦਫ਼ਤਰੀ ਕੰਮ ਕਾਜ ਪੰਜਾਬੀ 'ਚ ਕਰਨ ਤੋਂ ਟਾਲਾ ਵਟਦੀ ਹੈ | ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਡਾ: ਦਰਸ਼ਨ ਬੁੱਟਰ, ਜਨਰਲ ਸੱਕਤਰ ਸੁਸ਼ੀਲ ਦੁਸਾਂਝ ਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਕੁਹਾੜ ਵਲੋਂ ਦਫ਼ਤਰ ਸਕੱਤਰ ਅਤੇ ਨਾਮਵਰ ਪੰਜਾਬੀ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਪੰਜਾਬ ਦਿਵਸ ਮੌਕੇ ਜਾਰੀ ਬਿਆਨ ਵਿਚ ਕੀਤਾ |
ਦੀਪ ਦਵਿੰਦਰ ਨੇ ਸਿਆਸੀ ਪਾਰਟੀਆਂ 'ਤੇ ਤਨਜ਼ ਕਸਦਿਆਂ ਕਿਹਾ ਕਿ ਸਾਰੀਆਂ ਰਾਜਸੀ ਪਾਰਟੀਆਂ ਨੇ ਸੂਬੇ ਅੰਦਰ ਰਾਜ ਭਾਗ ਤਾਂ ਭੋਗਿਆ ਪਰ ਮਾਤ ਭਾਸ਼ਾ ਪੰਜਾਬੀ ਦੀ ਬੇਹਤਰੀ ਲਈ ਸਭ ਨੇ ਟਾਲਾ ਹੀ ਵੱਟਿਆ | ਉਨ੍ਹਾਂ ਕਿਹਾ ਕਿ ਸਾਢੇ ਪੰਜ ਦਹਾਕੇ ਤੋਂ ਵੀ ਜ਼ਿਆਦਾ ਸਮਾਂ ਬੀਤਣ ਤੇ ਵੀ ਪੰਜਾਬੀ ਭਾਸ਼ੀ ਸੂਬੇ ਨੂੰ ਨਾ ਆਪਣੀ ਰਾਜਧਾਨੀ ਅਤੇ ਨਾ ਹੀ ਆਪਣੀ ਹਾਈ ਕੋਰਟ ਨਸੀਬ ਹੋਈ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਮਾਤ ਭਾਸ਼ਾ 'ਚ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਹਿਤ ਸਾਇੰਸ, ਕਾਨੂੰਨ ਅਤੇ ਤਕਨੀਕੀ ਵਿਦਿਆ ਸਮੇਤ ਉਚੇਰੀ ਪੜ੍ਹਾਈ ਦੀ ਪੜ੍ਹਨ ਸੱਮਗਰੀ ਦਾ ਬੰਦੋਬਸਤ ਪੰਜਾਬੀ 'ਚ ਕਰਕੇ ਸਕੂਲਾਂ ਕਾਲਜਾਂ ਵਿਚ ਖਾਲੀ ਅਸਾਮੀਆਂ ਪਹਿਲ ਦੇ ਅਧਾਰ 'ਤੇ ਭਰੀਆਂ ਜਾਣ | ਉਨ੍ਹਾਂ ਭਾਸ਼ਾ ਟਿ੍ਬਿੂਉਨਲ ਕਾਇਮ ਕਰਕੇ ਪੰਜਾਬੀ 'ਚ ਕੰਮ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਜ਼ਾ ਦੀ ਮੰਗ ਵੀ ਕੀਤੀ |

ਪਿਛਲੀ ਖ਼ਬਰ ਸਿਵਲ ਸਰਜਨ ਡਾ: ਧਵਨ ਹੋਇਆ ਸੇਵਾ ਮੁਕਤ : ਡਿਪਟੀ ਮੈਡੀਕਲ ਕਮਿਸ਼ਨਰ ਨੂੰ ਮਿਲਿਆ ਅਹੁਦੇ ਦਾ ਕਾਰਜ ਭਾਰ <br/> ਅਗਲੀ ਖ਼ਬਰ ਮਨਿਸਟਰੀਅਲ ਯੂਨੀਅਨ ਸਿੱਖਿਆ ਵਿਭਾਗ ਵਲੋਂ ਸਬ ਕਮੇਟੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।