16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਐੱਸ.ਡੀ.ਐੱਮ. ਮਜੀਠਾ ਵਲੋਂ ਦਸਮੇਸ਼ ਸਕੂਲ ਕੋਟਲਾ ਸੁਲਤਾਨ ਸਿੰਘ ਦਾ ਅਚਨਚੇਤ ਦੌਰਾ

ਅਜੀਤ ਡੈਸਕ 02-11-2025
ਮਜੀਠਾ, 1 ਨਵੰਬਰ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੋਟਲਾ ਸੁਲਤਾਨ ਸਿੰਘ ਜਿਹੜੀ ਕਿ ਚੇਅਰਮੈਨ ਡਿਪਟੀ ਕਮਿਸ਼ਨਰ ਅੰਮਿ੍ਤਸਰ ਦਲਵਿੰਦਰਜੀਤ ਸਿੰਘ, ਮੈਨੇਜਰ ਐੱਸ.ਡੀ.ਐੱਮ. ਮਜੀਠਾ ਪੀਊਸ਼ਾ ਬੁਰੜ੍ਹਕ ਅਤੇ ਮੈਨੇਜਮੈਂਟ ਕਮੇਟੀ ਪ੍ਰਧਾਨ ਜਥੇਦਾਰ ਸੰਤੋਖ ਸਿੰਘ ਸਮਰਾ ਦੀ ਯੋਗ ਰਹਿਨੁਮਾਈ ਅਤੇ ਪਿ੍ੰਸੀਪਲ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਚੱਲ ਰਹੀ ਹੈ, ਦੀ ਕਾਰਗੁਜ਼ਾਰੀ ਦੀ ਜਾਣਕਾਰੀ ਲੈਣ ਵਾਸਤੇ ਅਤੇ ਬਰਸਾਤਾਂ ਤੋਂ ਬਾਅਦ ਸਕੂਲ ਦੀ ਇਮਾਰਤ ਦਾ ਨਿਰੀਖਣ ਕਰਨ ਵਾਸਤੇ ਐੱਸ.ਡੀ.ਐੱਮ ਮਜੀਠਾ ਪੀਊਸ਼ਾ ਬੁਰੜ੍ਹਕ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨਾਲ ਤਹਿਸੀਲਦਾਰ ਮਜੀਠਾ ਹਮੀਰ ਸਿੰਘ ਵੀ ਮੌਜੂਦ ਸਨ | ਇਸ ਸੰਬੰਧੀ ਗੱਲਬਾਤ ਕਰਦਿਆਂ ਪਿ੍ੰਸੀਪਲ ਵਿਨੋਦ ਸ਼ਰਮਾ ਨੇ ਦੱਸਿਆ ਕਿ ਬਰਸਾਤਾਂ ਤੋਂ ਬਾਅਦ ਸਕੂਲ ਦੀ ਇਮਾਰਤ ਦਾ ਰੰਗ ਰੋਗਨ ਅਤੇ ਹੋਰ ਮੁਰੰਮਤ ਦਾ ਕੰਮ ਕਰਨ ਦੀ ਲੋੜ ਸੀ ਜਿਸ 'ਤੇ ਉਨ੍ਹਾਂ ਵਲੋਂ ਚੇਅਰਮੈਨ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੂੰ ਲਿਖਤੀ ਬੇਨਤੀ ਕਰਕੇ ਇਸ ਇਮਾਰਤ ਦੀ ਮੁਰੰਮਤ ਦਾ ਕੰਮ ਕਰਨ ਦੀ ਪ੍ਰਵਾਨਗੀ ਮੰਗੀ ਸੀ ਜਿਸ 'ਤੇ ਡਿਪਟੀ ਕਮਿਸ਼ਨਰ ਅੰਮਿ੍ਤਸਰ ਨੇ ਐੱਸ.ਡੀ.ਐੱਮ ਮਜੀਠਾ ਨੂੰ ਮੌਕਾ ਵੇਖ ਕੇ ਰਿਪੋਰਟ ਕਰਨ ਲਈ ਕਿਹਾ | ਇਸ ਦੌਰੇ ਦੌਰਾਨ ਐੱਸ.ਡੀ.ਐੱਮ ਮਜੀਠਾ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਸਕੂਲ ਵਿਚ ਚੱਲ ਰਹੀ ਸਿਖਿਆ ਅਤੇ ਹੋਰ ਗਤੀਵਿਧੀਆਂ ਦੀ ਜਾਣਕਾਰੀ ਲਈ | ਜਿਸ ਤੋਂ ਐੱਸ.ਡੀ.ਐੱਮ ਮਜੀਠਾ ਬਹੁਤ ਪ੍ਰਭਾਵਿਤ ਹੋਏ ਅਤੇ ਸਕੂਲ ਦੀ ਕਾਰਗੁਜ਼ਾਰੀ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਸਕੱਤਰ ਸੁਖਮਿੰਦਰ ਸਿੰਘ ਅਤੇ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸ਼ਹੀਦੀ ਸਮਾਗਮਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਅਤੇ ਪੇਅ ਸਕੇਲ ਬਹਾਲੀ ਫਰੰਟ ਨੇ ਸਾੜਿਆ ਸਰਕਾਰ ਦਾ ਪੁਤਲਾ ਅੱਜ ਤਰਨ ਤਾਰਨ ਰੈਲੀ ਦਾ ਕੀਤਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।