18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨਸ਼ਾ ਤਸਕਰ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ ਘਰ

ਅਜੀਤ ਡੈਸਕ 04-11-2025

ਛੇਹਰਟਾ, 3 ਨਵੰਬਰ (ਪੱਤਰ ਪ੍ਰੇਰਕ)- ਯੁੱਧ ਨਸ਼ਿਆਂ ਵਿਰੱਧ ਮੁਹਿੰਮ ਨੂੰ ਅੱਗੇ ਤੋਰਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਤਸਕਰ ਸੁਨੀਤਾ ਪਤਨੀ ਰਜਿੰਦਰ ਸਿੰਘ ਵਾਸੀ ਠੱਠੀ ਮੁਹੱਲਾ ਘਨੂੰਪੁਰ ਛੇਹਰਟਾ, ਜਿਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਹਨ, ਦਾ ਘਰ ਮਸ਼ੀਨਾਂ ਦੀ ਮਦਦ ਨਾਲ ਢਾਹ ਦਿੱਤਾ | ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਨੀਤਾ ਖ਼ਿਲਾਫ਼ ਪੁਲਿਸ ਥਾਣਾ ਛੇਹਰਟਾ ਵਿਖੇ 2 ਮਾਮਲੇ ਦਰਜ ਹਨ ਤੇ ਇਸ ਦੇ ਪਤੀ ਰਜਿੰਦਰ ਸਿੰਘ ਖ਼ਿਲਾਫ਼ ਥਾਣਾ ਛੇਹਰਟਾ ਵਿਖੇ ਕਰੀਬ 10 ਮਾਮਲੇ ਦਰਜ ਹਨ ਤੇ ਉਸ ਦੀ ਬੇਟੀ ਸਪਨਾ ਖ਼ਿਲਾਫ਼ ਪੁਲਿਸ ਥਾਣਾ ਛੇਹਰਟਾ ਵਿਖੇ ਦੋ ਮਾਮਲੇ ਦਰਜ ਹਨ ਤੇ ਇਨ੍ਹਾਂ ਦੇ ਪੁੱਤਰ ਮਨਜੀਤ ਸਿੰਘ ਖ਼ਿਲਾਫ਼ ਥਾਣਾ ਛੇਹਰਟਾ ਵਿਖੇ 4 ਮਾਮਲੇ ਦਰਜ ਹਨ | ਇਸ ਮੌਕੇ ਵਿਸ਼ੇਸ ਤੌਰ 'ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਏ. ਸੀ. ਪੀ. ਪੱਛਮੀ ਸ਼ਿਵਦਰਸ਼ਨ ਸਿੰਘ ਸੰਧੂ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਸਪਸ਼ਟ ਸੰਦੇਸ਼ ਦਿੱਤਾ ਜੋ ਲੋਕ ਸਾਡੇ ਨੌਜਵਾਨਾਂ ਦੀ ਜ਼ਿੰਦਗੀ ਵਿਚ ਨਸ਼ਾ ਰੂਪੀ ਜ਼ਹਿਰ ਘੋਲ ਰਹੇ ਹਨ, ਉਨ੍ਹਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ | ਇਸ ਮੌਕੇ ਏ. ਸੀ. ਪੀ. ਸ਼ਿਵਦਰਸ਼ਨ ਸਿੰਘ ਸੰਧੂ, ਨਗਰ ਨਿਗਮ ਦੇ ਹੋਰ ਉਚ ਅਧਕਿਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਵਾਲਮੀਕਿ ਤੀਰਥ ਵਿਖੇ ਅੱਜ ਹੋਵੇਗੀ ਸਰੋਵਰ ਪੂਜਾ: ਮਹੰਤ ਮਲਕੀਤ ਨਾਥ ਅਗਲੀ ਖ਼ਬਰ ਪੁਲਿਸ ਵਲੋਂ ਗਿ੍ਫਤਾਰ ਬਿਕਰਮ ਸਿੰਘ ਦਾ ਰਾਜਾਸਾਂਸੀ ਪੁਲਿਸ ਨੂੰ ਮਿਲਿਆ ਤਿੰਨ ਦਿਨਾ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।