18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅਜੀਤ ਡੈਸਕ 05-11-2025

ਅੰਮਿ੍ਤਸਰ, 4 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸਭਾ-ਸੁਸਾਇਟੀਆਂ, ਲੋਕਲ ਗੁਰ ਦੁਆਰਾ ਕਮੇਟੀਆਂ, ਵਿਦਿਅਕ ਅਦਾਰਿਆ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਨਹਿਰੀ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਘੰਟਾ ਘਰ ਚੌਕ ਤੋਂ ਰਾਵਾਨਾ ਹੋਇਆ | ਜਿਸ ਦੇ ਅੱਗੇ ਰੰਗ ਬਰੰਗੀ ਡਰੈਸਾਂ 'ਚ ਸਕੂਲੀ ਬੱਚਿਆ ਦੀ ਬੈਂਡ ਟੀਮਾਂ ਨਗਰ ਨਿਗਮ ਦੀ ਸੋਭਾ ਨੂੰ ਹੋਰ ਵਧਾ ਰਹੀਆ ਸਨ | ਇਸ ਦੇ ਨਾਲ-ਨਾਲ ਸ਼ਬਦ ਕੀਰਤਨੀ ਜਥਿਆ ਅਤੇ ਧਾਰਮਿਕ ਸਭਾ ਸੁਸਾਇਟੀਆ ਵਲੋਂ ਨਗਰ ਕੀਰਤਨ ਦੇ ਨਾਲ ਸ਼ਬਦ ਕੀਰਤਨ ਦਾ ਗਾਇਨ ਕੀਤਾ ਜਾ ਰਿਹਾ ਸੀ | ਇਸ ਦੌਰਾਨ ਨਿੰਹਗ ਸਿੰਘਾ ਅਤੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਾਲ, ਮੈਨੇਜਰ ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ, ਰਵਿੰਦਰ ਸਿੰਘ ਸਮੇਤ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਮੰਤਰੀ ਨਾਲ ਆਲ ਇੰਡੀਆ ਆਸ਼ਾ ਵਰਕਰ ਫੈਸੀਲਿਟਰਜ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹੇ 'ਚ ਲਿੰਗ ਅਨੁਪਾਤ ਸੁਧਾਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।