ਅੰਮਿ੍ਤਸਰ, 4 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਡੀ. ਏ. ਵੀ. ਪਬਲਿਕ ਸਕੂਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਵਿਦਿਆਰਥੀਆਂ ਨੇ ਰਸਭਿੰਨੀ ਗੁਰਬਾਣੀ ਦਾ ਸ਼ਰਧਾ ਭਾਵਨਾ ਨਾਲ ਗਾਇਨ ਕੀਤਾ | ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ਉਤੇ ਚਾਨਣਾ ਪਾਇਆ ਗਿਆ, ਜਿਸ 'ਚ ਇਕ ਓਾਕਾਰ ਦੀ ਅਹਿਮੀਅਤ, ਕਿਰਤ ਕਰੋ, ਵੰਡ ਛਕੋ ਦੀ ਸਿੱਖਿਆ ਨੀਤੀ, ਨਾ ਕੋ ਬੈਰੀ ਨਾ ਹੀ ਬੇਗਾਨਾ ਦੇ ਮਹਾਨ ਵਾਕਾਂ ਅਤੇ ਔਰਤ ਦਾ ਸਤਿਕਾਰ ਕਰਨ ਬਾਰੇ ਦੱਸਦਿਆਂ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ | ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਦੀ ਸਿੱਖਿਆਵਾਂ ਨੂੰ ਆਪਣੇ ਜੀਵਨ 'ਚ ਲਾਗੂ ਕਰਨ ਦਾ ਪ੍ਰਣ ਲਿਆ ਗਿਆ | ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਜੀਵਨ ਨੂੰ ਦਰਸਾਉਂਦੀਆਂ ਤਸਵੀਰਾਂ ਚਾਰਟ ਅਤੇ ਪ੍ਰਾਜੈਕਟਾਂ ਦੀ ਵੀ ਪ੍ਰਦਰਸ਼ਨੀ ਲਗਾਈ ਗਈ | ਸਕੂਲ ਦੇ ਪਿ੍ੰਸੀਪਲ ਡਾ. ਪੱਲਵੀ ਸੇਠੀ ਨੇ ਇਸ ਮਹਾਨ ਪੁਰਬ ਦੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਕਿਹਾ |