ਅੰਮਿ੍ਤਸਰ, 4 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਮੁਖੀ ਮਨੀਸ਼ ਸਿਸੋਦੀਆ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਪਹੁੰਚੇ | ਇਸ ਦੌਰਾਨ ਉਨ੍ਹਾਂ ਸ੍ਰੀ ਲਕਸ਼ਮੀ ਨਾਰਾਇਣ ਭਗਵਾਨ ਦਾ ਅਸ਼ੀਰਵਾਦ ਲਿਆ ਅਤੇ ਸੱੁਖ ਸ਼ਾਂਤੀ ਦੀ ਅਰਦਾਸ ਕੀਤੀ | ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ | ਇਸ ਤੋਂ ਪਹਿਲਾਂ ਸ੍ਰੀ ਦੁਰਗਿਆਣਾ ਕਮੇਟੀ ਪ੍ਰਧਾਨ ਪੋ੍ਰ. ਲਕਸ਼ਮੀਕਾਂਤਾ ਚਾਵਲਾ ਨੇ ਮਨੀਸ਼ ਸਿਸੋਦੀਆ ਦਾ ਮੰਦਰ ਪਹੁੰਚਣ 'ਤੇ ਸਵਾਗਤ ਕੀਤਾ ਅਤੇ ਕਮੇਟੀ ਵਲੋਂ ਮੰਦਰ ਦਾ ਮਾਡਲ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਡਾ. ਅਜੈ ਗੁਪਤਾ, ਡਾ. ਰਾਕੇਸ਼ ਸ਼ਰਮਾ ਸਮੇਤ ਕਮੇਟੀ ਦੇ ਮੈਂਬਰ ਅਤੇ ਪਾਰਟੀ ਆਗੂ ਹਾਜ਼ਰ ਸਨ |
ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ
ਅਜੀਤ ਡੈਸਕ
05-11-2025