19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੁਆਰਾ ਦਿੱਤੀਆਂ ਗਈਆਂ ਸਿੱਖਿਆਵਾਂ ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ 'ਤੇ ਭਾਸ਼ਣ ਦਿੱਤੇ ਗਏ | ਬੱਚਿਆਂ ਅਤੇ ਸਮੂਹ ਸਟਾਫ ਵਲੋਂ ਮਿਲ ਕੇ ਜਪੁਜੀ ਸਾਹਿਬ, ਚੌਪਈ ਸਾਹਿਬ ਅਨੰਦ ਸਾਹਿਬ ਦੀਆਂ ਛੇ ਪਉੜੀਆਂ ਦੇ ਪਾਠ ਕੀਤੇ ਗਏ | ਇਸ ਦੌਰਾਨ ਬੱਚਿਆਂ ਨੇ ਸ਼ਬਦ ਗਾਇਨ ਵੀ ਕੀਤਾ, ਜਿਸ ਦਾ ਸਾਰਿਆਂ ਨੇ ਭਰਪੂਰ ਅਨੰਦ ਮਾਣਿਆ | ਪਿ੍ੰ: ਆਂਚਲ ਮਹਾਜਨ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੁਆਰਾ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦਾ ਉਪਦੇਸ਼ ਦਿੱਤਾ |
ਪਿਛਲੀ ਖ਼ਬਰ 20 ਤੇ 21 ਨੂੰ ਆਉਣ ਵਾਲੇ ਨਗਰ ਕੀਰਤਨ ਦੀਆਂ ਸਵਾਗਤੀ ਤਿਆਰੀਆਂ ਸੰਬੰਧੀ ਸਮੀਖਿਆ ਬੈਠਕ ਅਗਲੀ ਖ਼ਬਰ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ ਮਨੀਸ਼ ਸਿਸੋਦੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।