19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਵਿਦਿਆਰਥਣਾਂ ਦਾ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਜੱਸ)- ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੁਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਕਲਾ ਉਤਸਵ-2025 ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਹੋਰ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਕਰਵਾਏ ਉਕਤ ਮੁਕਾਬਲੇ, ਜਿਸ 'ਚ 4 ਜ਼ੋਨਾਂ 'ਚੋਂ ਜੇਤੂ ਰਹੇ ਵਿਦਿਆਰਥੀਆਂ ਦੀਆਂ ਸੋਲੋ ਗਾਇਨ, ਸੋਲੋ ਕਲਾਸੀਕਲ ਨਿ੍ਤ, ਗਰੁੱਪ ਨਿ੍ਤ, ਗਰੁੱਪ ਗਾਇਨ, ਵਾਦਨ ਕਲਾ ਸੋਲੋ, ਵਾਦਨ ਕਲਾ ਗਰੁੱਪ, ਕਹਾਣੀ ਸੁਣਾਉਣਾ, ਨਾਟਕ, 2 ਡੀ-3 ਡੀ ਆਰਟ ਆਦਿ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ 'ਚੋਂ ਗਰੁੱਪ ਨਾਚ ਮੁਕਾਬਲੇ 'ਚ ਸਕੂਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਪੰਜਾਬ ਦੇ ਲੋਕ ਨਾਚ ਲੁੱਡੀ ਨਾਲ ਮੁਕਾਬਲੇ ਧਮਾਲਾਂ ਪਾਈਆਂ | ਉਨ੍ਹਾਂ ਕਿਹਾ ਕਿ ਇਸ ਰਾਜ ਪੱਧਰੀ ਕਲਾ ਉਤਸਵ ਮੁਕਾਬਲੇ 'ਚ ਸਕੂਲ ਵਿਦਿਆਰਥਣਾਂ ਨੇ ਗਰੁੱਪ ਨਾਚ ਦੇ ਮੁਕਾਬਲੇ 'ਚ ਤੀਸਰਾ ਸਥਾਨ ਹਾਸਲ ਕੀਤਾ |
ਪਿਛਲੀ ਖ਼ਬਰ ਅੱਜ ਨਗਰ ਕੀਰਤਨ ਦੇ ਰੂਟ 'ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਅਗਲੀ ਖ਼ਬਰ ਸੱਦੀ ਭਾਈਚਾਰੇ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।