19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

2027 'ਚ ਮੁੜ ਪੰਜਾਬ ਅੰਦਰ 'ਆਪ' ਦੀ ਸਰਕਾਰ ਬਣੇਗੀ- ਪ੍ਰਧਾਨ ਬੱਬੂ ਸ਼ਾਹ

ਅਜੀਤ ਡੈਸਕ 05-11-2025
ਰਾਜਾਸਾਂਸੀ, 4 ਨਵੰਬਰ (ਹਰਦੀਪ ਸਿੰਘ ਖੀਵਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਉਪਰਾਲਿਆਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਹਲਕਾ ਰਾਜਾਸਾਂਸੀ ਤੋਂ ਆਪ ਦੇ ਇੰਚਾਰਜ ਸੋਨੀਆ ਮਾਨ ਵਲੋਂ ਹਲਕਾ ਰਾਜਾਸਾਂਸੀ 'ਚ ਪਿਛਲੇ ਲੰਮੇਂ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਰਾਜਾਸਾਂਸੀ ਦੇ ਨੌਜਵਾਨ ਪ੍ਰਧਾਨ ਅਰਵਿੰਦਰ ਸਿੰਘ ਬੱਬੂ ਸ਼ਾਹ ਵਲੋਂ ਰਾਜਾਸਾਂਸੀ ਸ਼ਹਿਰ ਦੀ ਵਾਰਡ ਨੰਬਰ 1 ਦੀ ਆਬਾਦੀ ਅਨਮੋਲ ਕਾਲੋਨੀ ਵਿਚ ਬਿਜਲੀ ਦੀ 24 ਘੰਟੇ ਸਪਲਾਈ ਦੇਣ ਲਈ ਲਗਾਏ ਗਏ ਟਰਾਂਸਫਾਰਮ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਸੋਨੀਆ ਮਾਨ ਪਿੰਡਾਂ ਵਿਚ ਜਾ ਕੇ ਪੰਚਾਇਤ ਮੈਂਬਰਾਂ ਅਤੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਤੇ ਉਨ੍ਹਾਂ ਵਲੋਂ ਪਿੰਡਾਂ ਦੀਆਂ ਜ਼ਮੀਨੀ ਲੋੜਾਂ ਨੂੰ ਸਮਝ ਕੇ ਵਿਕਾਸ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇੇ | ਪ੍ਰਧਾਨ ਬੱਬੂ ਸ਼ਾਹ ਨੇ ਭਰੋਸਾ ਜਤਾਇਆ ਕਿ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਇਸ ਮੌਕੇ ਗੁਰਜੀਤ ਸਿੰਘ ਟੀਟੂ, ਵਿਸ਼ਾਲ ਸੇਠ, ਹਰਪ੍ਰੀਤ ਸਿੰਘ ਗੁੱਜਰ, ਬਲਜਿੰਦਰ ਸਿੰਘ ਖਾਲਸਾ, ਜੈਮਲ ਸਿੰਘ ਤੋਂ ਇਲਾਵਾ ਹੋਰ ਆਗੂਆਂ 'ਚ, ਯੂਥ ਕਲੱਬ ਰਾਜਾਸਾਂਸੀ ਪ੍ਰਧਾਨ ਰੇਸ਼ਮ ਸਿੰਘ ਵੜੈਚ, ਸਤਨਾਮ ਸਿੰਘ ਵੜੈਚ, ਸੁਖਦੀਪ ਸਿੰਘ ਛੀਨਾ, ਵਿਸ਼ਾਲ ਸੇਠ, ਰਾਜਬੀਰ ਤੋਲਾਨੰਗਲ, ਅਮਿਤੋਜ ਸਿੰਘ ਰਾਜਾਸਾਂਸੀ, ਨਿਹਾਲ ਸਿੰਘ ਗਿੱਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ 6 ਨੂੰ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਹੁੰਚੇਗਾ ਅਗਲੀ ਖ਼ਬਰ ਅੱਜ ਨਗਰ ਕੀਰਤਨ ਦੇ ਰੂਟ 'ਤੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।