ਸੁਲਤਾਨਵਿੰਡ, 4 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਮਨ ਪਬਲਿਕ ਹਾਈ ਸਕੂਲ ਪਿੰਡ ਸੁਲਤਾਨਵਿੰਡ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਤੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਤੇ ਗੁਰੂ ਜੀ ਦੀ ਮਹਿਮਾ ਵਿਚ ਸ਼ਬਦ ਗਾਇਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਚੇਅਰਪਰਸਨ ਕੈਲਾਸ਼ ਰਾਣੀ, ਡਾਇਰੈਕਟਰ ਨਵਦੀਪ ਕੌਰ ਮਲਹੋਤਰਾ ਤੇ ਪਿ੍ੰ: ਅਸ਼ਵਨੀ ਮਲਹੋਤਰਾ ਵੀ ਹਾਜ਼ਰ ਸਨ | ਪਿ੍ੰਸੀਪਲ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਉਨ੍ਹਾਂ ਵਲੋਂ ਕੀਤੀਆਂ ਗਈਆਂ ਉਦਾਸੀਆਂ ਸੰਬੰਧੀ ਜਾਣੂੰ ਕਰਵਾਇਆ ਤੇ ਬੱਚਿਆਂ ਨੂੰ ਗੁਰੂ ਸਾਹਿਬ ਵਲੋਂ ਦੱਸੀਆਂ ਹੋਈਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਹਰਿੰਦਰ ਕੌਰ, ਗੌਰੀ ਸੇਠੀ, ਨਿਸ਼ਾ ਸੈਣੀ, ਬਲਜੀਤ ਕੌਰ, ਬਲਵਿੰਦਰ ਕੌਰ, ਹਰਵੀਨ ਕੌਰ, ਗੁਰਪ੍ਰੀਤ, ਮਧੂ ਸ਼ਰਮਾ, ਸੰਤੋਸ਼ ਰਾਣੀ, ਮਨਦੀਪ ਕੌਰ, ਪ੍ਰਭਜੋਤ ਕੌਰ, ਪਰਮਿੰਦਰ ਕੌਰ, ਸ਼ਰਨਜੀਤ ਕੌਰ, ਪੁਸ਼ਪਾ ਰਾਣੀ ਅਤੇ ਹੋਰ ਸਟਾਫ ਮੌਜੂਦ ਸਨ |