19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ 12 ਤੋਂ

ਅਜੀਤ ਡੈਸਕ 05-11-2025
ਅੰੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਤਲਵਾਰਬਾਜ਼ੀ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਏਜੰਡੇ ਬਾਰੇ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ ਛੇਹਰਟਾ ਨੇ ਦੱਸਿਆ ਕਿ ਪੰਜਾਬ ਤਲਵਾਰਬਾਜ਼ੀ ਐਸੋ: ਪਟਿਆਲਾ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੀ ਤਲਵਾਰਬਾਜ਼ੀ ਐਸੋ: ਨੂੰ ਅਲਾਟ ਹੋਈ ਪੰਜਾਬ ਸਟੇਟ ਤਲਵਾਰਬਾਜ਼ੀ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਬਹੁ ਮੰਤਵੀ ਖੇਡ ਹਾਲ ਵਿਖੇ 12,13,14 ਨਵੰਬਰ ਨੂੰ ਕਰਵਾਈ ਜਾ ਰਹੀ ਹੈ, ਜਿਸ ਨੂੰ ਸਫਲ ਬਣਾਉਣ ਲਈ ਮੀਟਿੰਗ 'ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ, ਜਨਰਲ ਸੈਕਟਰੀ ਪ੍ਰੋ: ਨਿਰਮਲ ਸਿੰਘ ਰੰਧਾਵਾ ਗੁਰੂ ਕੀ ਵਡਾਲੀ-ਛੇਹਰਟਾ ਤੋਂ ਇਲਾਵਾ ਧੰਨਜੀਤ ਸਿੰਘ ਰਾਜਾਜੰਗ, ਐਡਵੋਕੇਟ ਪਰਮਜੀਤ ਸਿੰਘ ਤੇਗ, ਹਜ਼ੂਰਾ ਸਿੰਘ ਰੰਧਾਵਾ, ਦਰਸ਼ਨ ਸਿੰਘ ਬਾਠ, ਨਵਜੋਤ ਸਿੰਘ ਭੰਗੂ, ਟੀਚਰ ਨਿਰਮਲ ਸਿੰਘ, ਕੁਲਵੰਤ ਸਿੰਘ ਅਤੇ ਸ਼ਰਦ ਕੁਮਾਰ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸੀ. ਸੈ. ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।