20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਭਾਸ਼ਨ ਮੁਕਾਬਲੇ 'ਚ ਡੀ. ਆਰ. ਮਾਡਰਨ ਸਕੂਲ ਦੀ ਜਸ਼ਨਦੀਪ ਕੌਰ ਅੱਵਲ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਗਗਨਦੀਪ ਸ਼ਰਮਾ)-ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ 'ਚ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਅੱਵਲ ਆ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਜਦੋਂਕਿ 8ਵੀਂ ਜਮਾਤ ਦੀ ਅਦਿਤਿ ਨੇ ਜੂਨੀਅਰ ਵਰਗ ਭਾਸ਼ਣ ਮੁਕਾਬਲੇ 'ਚ 7ਵਾਂ, 12ਵੀਂ ਜਮਾਤ ਦੀ ਤਰਣਪ੍ਰੀਤ ਕੌਰ ਨੇ ਸੁੰਦਰ ਲਿਖਾਈ ਮੁਕਾਬਲੇ 'ਚ ਤੀਜਾ, 12ਵੀਂ ਜਮਾਤ ਦੀ ਸਿਮਰਨਜੀਤ ਕੌਰ ਨੇ ਚਾਰਟ ਮੇਕਿੰਗ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਕਈ ਵਿਦਿਆਰਥੀਆਂ ਨੇ ਓਪਨ ਪ੍ਰਸ਼ਾਨਵਲੀ ਮੁਕਾਬਲੇ 'ਚ ਗੋਲਡ ਮੈਡਲ ਜਿੱਤੇ | ਸਕੂਲ ਦੇ ਚੇਅਰਮੈਨ ਦਲਜੀਤ ਪਠਾਨੀਆ ਨੇ ਜੇਤੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲਬੱਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਡਾਇਰੈਕਟਰ ਰਵਿੰਦਰ ਪਠਾਨੀਆ ਨੇ ਖ਼ੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਡੀ. ਆਰ. ਸਕੂਲ ਆਪਣੇ ਵਿਦਿਆਰਥੀ ਵਰਗ ਦੇ ਸੁਨਿਹਰੀ ਭਵਿੱਖ ਲਈ ਅਜਿਹੇ ਮੌਕੇ ਪ੍ਰਦਾਨ ਕਰਦਾ ਰਹੇਗਾ | ਇਸ ਮੌਕੇ ਪਿ੍ੰਸੀਪਲ ਹਿਮਾਨੀ ਪਠਾਨੀਆ ਅਤੇ ਸ਼੍ਰੀਮਤੀ ਨੀਨਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਪਾਚਕ ਰੋਗਾਂ ਬਾਰੇ ਵਿਸ਼ੇਸ਼ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।