20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਈ. ਪੀ. ਐੱਫ. ਓ. ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਖੇਤਰੀ ਭਵਿੱਖ ਨਿਧੀ ਕਮਿਸ਼ਨਰ ਲੋਕੇਂਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫ਼ਤਰ ਅੰਮਿ੍ਤਸਰ ਵਲੋਂ ਅੱਜ ਗੌਰੀ ਸ਼ੰਕਰ ਪ੍ਰੋਸੈਸਰ ਪਿੰਡ ਪੰਡੋਰੀ ਵੜੈਚ ਮਜੀਠਾ ਰੋਡ ਅੰਮਿ੍ਤਸਰ ਵਿਖੇ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਟੈਕਸਟਾਈਲ ਉਦਯੋਗ ਨਾਲ ਜੁੜੇ ਮਾਲਕਾਂ ਅਤੇ ਕਾਮਿਆਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਈ. ਪੀ. ਐੱਫ. ਓ. ਨਾਲ ਸੰਬੰਧਿਤ ਪ੍ਰਬੰਧਾਂ, ਯੋਗਤਾ ਸ਼ਰਤਾਂ ਅਤੇ ਲਾਭਾਂ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ 'ਚ ਕੁੱਲ 30 ਕਰਮਚਾਰੀ ਅਤੇ 4 ਮਾਲਕ ਸ਼ਾਮਿਲ ਹੋਏ | ਭਾਗੀਦਾਰਾਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਰਜਿਸਟਰੇਸ਼ਨ ਪ੍ਰਕਿਰਿਆ, ਯੋਜਨਾ ਅਧੀਨ ਉਪਲਬੱਧ ਪ੍ਰੋਤਸਾਹਨ ਅਤੇ ਡਿਜੀਟਲ ਚੈਨਲਾਂ ਰਾਹੀਂ ਸੇਵਾਵਾਂ ਤੱਕ ਪਹੁੰਚ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ ਗਈ | ਇਹ ਪ੍ਰੋਗਰਾਮ ਪੰਜਾਬ ਅਤੇ ਹਿਮਾਚਲ ਪ੍ਰਦੇਸ਼, ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਨਿਰਦੇਸ਼ਾਂ ਹੇਠ 9 ਨਵੰਬਰ 2025 ਤੱਕ ਚੱਲਣ ਵਾਲੇ ਟੈਕਸਟਾਈਲ ਅਤੇ ਕੱਪੜਾ ਖੇਤਰ 'ਚ ਵਿਸ਼ੇਸ਼ ਜਾਗਰੂਕਤਾ ਹਫ਼ਤੇ ਦੇ ਤਹਿਤ ਕਰਵਾਇਆ ਗਿਆ ਸੀ | ਸਮਾਗਮ 'ਚ ਮੌਜੂਦ ਅਧਿਕਾਰੀਆਂ ਨੇ ਭਾਗੀਦਾਰਾਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਰਸਮੀ ਖੇਤਰ 'ਚ ਹੋਰ ਕਾਮਿਆਂ ਨੂੰ ਲਿਆਂਦਾ ਜਾ ਸਕੇ ਅਤੇ ਸੰਗਠਿਤ ਰੁਜ਼ਗਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ | ਇਸ ਮੌਕੇ ਅੰਕਿਤ ਰਾਠੀ ਸਹਾਇਕ ਭਵਿੱਖ ਨਿਧੀ ਕਮਿਸ਼ਨਰ ਖੇਤਰੀ ਦਫ਼ਤਰ ਅੰਮਿ੍ਤਸਰ, ਸ਼ੇਖਰ ਇਨਫੋਰਸਮੈਂਟ ਅਫ਼ਸਰ ਅਤੇ ਸਾਹਿਲ ਸਾਂਗਵਾਨ ਤਕਨੀਕੀ ਅਫ਼ਸਰ ਅਤੇ ਕੱਪੜਾ ਮੰਤਰਾਲੇ ਦੇ ਪ੍ਰਤੀਨਿਧੀ ਵੀ ਸਮਾਗਮ 'ਚ ਮੌਜੂਦ ਸਨ |
ਪਿਛਲੀ ਖ਼ਬਰ ਸਾਬਕਾ ਵਜ਼ੀਰ ਜਥੇ: ਰਣੀਕੇ ਵਲੋਂ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦਾ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਸਨਮਾਨ ਅਗਲੀ ਖ਼ਬਰ ਤਰਨ ਤਾਰਨ ਵਿਖੇ ਕੰਪਿਊਟਰ ਅਧਿਆਪਕਾਂ ਦਾ ਜਬਰੀ ਟੈਂਟ ਪੁੱਟਣਾ ਨਿੰਦਣਯੋਗ- ਟੀਚਰਜ਼ ਯੂਨੀਅਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।