ਛੇਹਰਟਾ, 4 ਨਵੰਬਰ (ਪੱਤਰ ਪ੍ਰੇਰਕ)-ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਚੋਣ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਅੰਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਮਾਝੇ ਦੇ ਅਕਾਲੀ ਵਰਕਰਾਂ, ਸਮੂਹ ਨਾਨਕ ਨਾਮ ਲੇਵਾ ਸੰਗਤਾਂ ਤੇ ਸੇਵਾ ਸੁਸਾਇਟੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਸਾਬਕਾ ਕੈਬਨਿਟ ਵਜ਼ੀਰ ਜਥੇ: ਗੁਲਜ਼ਾਰ ਸਿੰਘ ਰਣੀਕੇ ਵਲੋਂ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਸਨਮਾਨਿਤ ਕੀਤਾ ਗਿਆ ਤੇ ਕਿਹਾ ਕਿ ਸਾਫ ਸੁਥਰੀ ਸ਼ਵੀ ਦੇ ਮਾਲਕ, ਮਿਹਨਤੀ ਤੇ ਜੁਝਾਰੂ ਆਗੂ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਦੇ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਉਹ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਾਂ ਵਿਚ ਸੁਧਾਰ ਕਰਨ ਵਿਚ ਅਹਿਮ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਜਥੇ ਖਾਪੜਖੇੜੀ ਨੇ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਰਹਿੰਦਿਆਂ ਅਹਿਮ ਜ਼ਿੰਮੇਵਾਰੀ ਨਿਭਾਈਆਂ ਅਤੇ ਸਿੱਖੀ ਦੇ ਪ੍ਰਚਾਰ ਲਈ ਉਨ੍ਹਾਂ ਨੇ ਅਹਿਮ ਉਪਰਾਲੇ ਕੀਤੇ ਸਨ | ਨਵ ਨਿਯੁਕਤ ਅੰਤਿ੍ੰਗ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ ਨੇ ਆਪਣੀ ਨਿਯੁਕਤੀ ' ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ, ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ, ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਦਿਲਰਾਜ ਸਿੰਘ ਗਿੱਲ, ਵਿਜੇ ਸਿੰਘ ਆਦਿ ਹਾਜ਼ਰ ਸਨ |