20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮਨਿਸਟਰੀਅਲ ਕਾਮਿਆਂ ਵਲੋਂ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ 7 ਨੂੰ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੀ. ਐੱਸ. ਐੱਮ. ਐੱਸ. ਯੂ. (ਪੰਜਾਬ ਦੇ 52 ਵਿਭਾਗਾਂ) ਦੀ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਸੂਬਾ ਜਨਰਲ ਸਕੱਤਰ ਤਰਸੇਮ ਭੱਠਲ ਤੇ ਰਘਬੀਰ ਸਿੰਘ ਬਡਵਾਲ ਚੇਅਰਮੈਨ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਲਏ ਗਏ ਫ਼ੈਸਲੇ ਅਨੁਸਾਰ 7 ਨਵੰਬਰ ਨੂੰ ਤਰਨ ਤਾਰਨ ਵਿਖੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ | ਇਸ ਸੰਬੰਧੀ ਸੂਬਾ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ, ਸੂਬਾ ਮੁੱਖ ਸਲਾਹਕਾਰ ਅਨਿਰੁਧ ਮੋਦਗਿਲ, ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ, ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ, ਸੂਬਾ ਪ੍ਰੈੱਸ ਸਕੱਤਰ ਮਨਿੰਦਰ ਸਿੰਘ ਘੁਡਾਣੀ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਸੂਬਾ ਮੈਂਬਰ ਦੀਪਕ ਜੈਨ, ਸੀਨੀਅਰ ਮੀਤ ਪ੍ਰਧਾਨ ਵੀਰਪ੍ਰਤਾਪਇੰਦਰ ਸਿੰਘ ਤੇ ਜ਼ਿਲ੍ਹਾ ਜਨਰਲ ਸਕੱਤਰ ਸਤਪਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਨੂੰ ਬਿਲਕੁਲ ਅੱਖੋਂ ਪਰੋਖੇ ਕਰ ਦਿੱਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਪੌਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਮੁਲਾਜ਼ਮਾਂ ਦੀ ਕੋਈ ਮੰਗ ਵੀ ਪੂਰੀ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਚੇਅਰਪਰਸਨ ਰਾਜ ਲਾਲੀ ਗਿੱਲ ਵਲੋਂ ਅੰਮਿ੍ਤਸਰ ਜੇਲ੍ਹ ਦਾ ਦੌਰਾ ਮਹਿਲਾ ਕੈਦੀਆਂ ਨਾਲ ਕੀਤੀ ਗੱਲਬਾਤ ਅਗਲੀ ਖ਼ਬਰ ਰਾਸਾ ਵਲੋਂ ਸਵ: ਪੰਡਿਤ ਕੁਲਵੰਤ ਰਾਏ ਸ਼ਰਮਾ ਨੂੰ ਸਮਰਪਿਤ 'ਰਾਸਾ ਐਵਾਰਡ' ਸਮਾਗਮ 8

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।