ਅੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪਿ੍ੰ: ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਮੁਬਾਰਕਬਾਦ ਦਿੱਤੀ | ਪਿ੍ੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਚੋਣ ਪੂਰੇ ਸਿੱਖ ਪੰਥ ਲਈ ਮਾਣ ਦੀ ਗੱਲ ਹੈ | ਉਨ੍ਹਾਂ ਨੇ ਕਿਹਾ ਕਿ ਧਾਮੀ ਨੇ ਹਮੇਸ਼ਾਂ ਗੁਰਮਤਿ ਅਸੂਲਾਂ ਅਤੇ ਪੰਥਕ ਏਕਤਾ ਨੂੰ ਅੱਗੇ ਰੱਖਦੇ ਹੋਏ ਸੇਵਾ ਕੀਤੀ ਹੈ | ਉਨ੍ਹਾਂ ਦੀ ਸਾਦਗੀ, ਸਮਰਪਣ ਅਤੇ ਪੰਥਕ ਨੀਤੀ ਪ੍ਰਣਾਲੀ ਉਨ੍ਹਾਂ ਨੂੰ ਇਕ ਵਿਲੱਖਣ ਸੇਵਾਦਾਰ ਬਣਾਉਂਦੀ ਹੈ | ਇਸ ਮੌਕੇ ਕਾਲਜ ਦੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਧਾਮੀ ਦਾ ਜੀਵਨ ਸਿੱਖ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਹਰਜਿੰਦਰ ਸਿੰਘ ਧਾਮੀ ਦੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਜੋਂ ਕੀਤੇ ਗਏ ਕਾਰਜਾਂ ਖਾਸਕਰ ਸਿੱਖਿਆ ਦੇ ਖੇਤਰ, ਗੁਰਦੁਆਰਾ ਪ੍ਰਬੰਧ ਅਤੇ ਪੰਥਕ ਮਸਲਿਆਂ ਨੂੰ ਸੁਝਾਅ ਪੂਰਨ ਢੰਗ ਨਾਲ ਹੱਲ ਕਰਨ ਲਈ ਦੀ ਸ਼ਲਾਘਾ ਕੀਤੀ |