21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਪਿਆ ਬੂਰ

ਅਜੀਤ ਡੈਸਕ 05-11-2025
ਅੰਮਿ੍ਤਸਰ, 4 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਈ. ਟੀ. ਟੀ. ਤੋਂ ਐੱਚ. ਟੀ. ਦੀਆਂ ਲੰਮੇ ਅਰਸੇ ਤੋਂ ਰੁਕੀਆਂ ਪ੍ਰਮੋਸ਼ਨਾਂ ਨੂੰ ਚਾਲੂ ਕਰਵਾਉਣ ਲਈ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਬੂਰ ਪੈ ਗਿਆ ਹੈ | ਇਸ ਦੌਰਾਨ ਜ਼ਿਲ੍ਹਾ ਅੰਮਿ੍ਤਸਰ ਦੇ 67 ਪ੍ਰਾਇਮਰੀ ਅਧਿਆਪਕਾਂ ਨੂੰ ਤਰੱਕੀ ਦੇ ਕੇ ਹੈੱਡ ਟੀਚਰ ਬਣਾ ਦਿੱਤਾ ਗਿਆ ਹੈ | ਇਹ ਜਾਣਕਾਰੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ, ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਵਡਾਲੀ, ਜ਼ਿਲ੍ਹਾ ਜਨਰਲ ਸਕੱਤਰ ਰਕੇਸ਼ ਧਵਨ ਨੇ ਕਿਹਾ ਕਿ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐੱਚ.ਟੀ.ਦੀਆਂ ਪ੍ਰਮੋਸ਼ਨ ਦਾ ਕਾਰਜ ਲੰਮੇ ਸਮੇਂ ਤੋਂ ਲਮਕ ਅਵਸਥਾ 'ਚ ਪਿਆ ਸੀ | ਯੂਨੀਅਨ ਦੇ ਆਗੂਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਕੰਵਲਜੀਤ ਸਿੰਘ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਗਈਆਂ, ਜਿਸ ਕਾਰਨ ਈ.ਟੀ.ਟੀ ਤੋਂ ਐੱਚ.ਟੀ. ਦੀਆਂ ਤਰੱਕੀਆਂ ਦਾ ਕਾਰਜ ਸ਼ੁਰੂ ਹੋਇਆ | ਤਰੱਕੀ ਪ੍ਰਾਪਤ ਅਧਿਆਪਕਾਂ ਨੂੰ ਪੰਜ ਦਿਨਾਂ ਦੇ ਅੰਦਰ-ਅੰਦਰ ਅਲਾਟ ਕੀਤੇ ਗਏ ਸਟੇਸ਼ਨ 'ਤੇ ਹਾਜ਼ਰ ਹੋਣ ਦੇ ਹੁਕਮ ਕੀਤੇ ਗਏ ਹਨ ਅਤੇ ਦਿੱਤੇ ਗਏ ਸਮੇਂ 'ਚ ਹਾਜ਼ਰ ਨਾ ਹੋਣ ਵਾਲੇ ਅਧਿਆਪਕ ਨੂੰ ਡੀਬਾਰ ਕਰ ਦਿੱਤਾ ਜਾਵੇਗਾ | ਆਗੂਆਂ ਨੇ ਕੰਵਲਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਅਤੇ ਦਫ਼ਤਰੀ ਅਮਲੇ ਦਾ ਧੰਨਵਾਦ ਕੀਤਾ ਹੈ ਅਤੇ ਮੰਗ ਕੀਤੀ ਕਿ ਜ਼ਿਲ੍ਹੇ 'ਚ ਖਾਲੀ ਪਈਆਂ ਹੈੱਡ ਟੀਚਰਜ਼ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣ ਤੱਕ ਤਰੱਕੀਆਂ ਦੀ ਇਹ ਪ੍ਰਕਿਰਿਆ ਰੁਕਣੀ ਨਹੀਂ ਚਾਹੀਦੀ | ਇਸ ਮੌਕੇ ਅਨਿਲ ਪ੍ਰਤਾਪ, ਦਿਨੇਸ਼ ਹੁਸ਼ਿਆਰ ਨਗਰ, ਮਨਿੰਦਰ ਸਿੰਘ, ਧਰਮਿੰਦਰ ਛੀਨਾ, ਵਰਿੰਦਰ ਕੋਹਾਲੀ, ਸੰਜੀਵ ਕੁਮਾਰ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਅਦਲੀਵਾਲਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਲੋਂ ਪੰਜਾਬ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।