21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਅਦਲੀਵਾਲਾ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅਜੀਤ ਡੈਸਕ 05-11-2025
ਰਾਜਾਸਾਂਸੀ, 4 ਨਵੰਬਰ (ਹਰਦੀਪ ਸਿੰਘ ਖੀਵਾ)-ਪਿੰਡ ਅਦਲੀਵਾਲਾ ਦੀ ਸਮੁੱਚੀ ਸੰਗਤ ਵਲੋਂ ਸਾਂਝੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਪਹਿਲੀ ਪਾਤਿਸ਼ਾਹੀ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਦੌਰਾਨ ਸਮੂਹ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸਕੂਲਾਂ ਦੇ ਬੱਚੇ ਨਗਰ ਕੀਰਤਨ ਅਤੇ ਪਿੰਡ ਸੰਗਤ ਵਲੋਂ ਹਾਜ਼ਰੀ ਭਰ ਕੇ ਜਿੱਥੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਉੱਥੇ ਨੀਲ ਹੀ ਨਗਰ ਕੀਰਤਨ ਦੀ ਸੋਭਾ ਵਧਾਈ | ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਖੇਤਰਾਂ ਵਿਚ ਹੁੰਦਾ ਹੋਇਆ ਮੁੜ ਗੁਰਦੁਆਰਾ ਪਹਿਲੀ ਪਾਤਸ਼ਾਹੀ ਵਿਖੇ ਸਮਾਪਤ ਹੋਇਆ | ਇਸ ਦੌਰਾਨ ਥਾਂ-ਥਾਂ ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਪਾਕਿ 'ਚ ਸੁਪਰੀਮ ਕੋਰਟ ਦੀ ਇਮਾਰਤ 'ਚ ਧਮਾਕਾ-12 ਜ਼ਖ਼ਮੀ ਅਗਲੀ ਖ਼ਬਰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਪਿਆ ਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।