21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਪਿੰਡ ਰਤਨਗੜ੍ਹ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਅਜੀਤ ਡੈਸਕ 05-11-2025
ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਰਤਨਗੜ੍ਹ ਵਿਖੇ ਗੁਰਦੁਆਰਾ ਸਾਹਿਬ ਪੱਤੀ ਕਿਲਿਆਂ ਵਾਲੀ, ਰਤਨਗੜ੍ਹ ਤੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਉੱਘੇ ਸਮਾਜ ਸੇਵੀ ਹਰਪਾਲ ਸਿੰਘ ਰਤਨਗੜ੍ਹ ਨੇ ਆਪਣੇ ਗ੍ਰਹਿ ਵਿਖੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਅਤੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਬਾਬਾ ਹਰਦੀਪ ਸਿੰਘ, ਗੁਲਜ਼ਾਰ ਸਿੰਘ, ਮਾਤਾ ਜਸਬੀਰ ਕੌਰ ਇੰਗਲੈਂਡ, ਸੁਖਦੇਵ ਸਿੰਘ, ਪੱਪੂ, ਹਰਜੀਤ ਸਿੰਘ, ਰਛਪਾਲ ਸਿੰਘ, ਮਿਸਤਰੀ ਹਰੀ ਸਿੰਘ, ਸੇਵਕ ਸਿੰਘ, ਸਾਹਬਾ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਇਸ ਮੌਕੇ ਹਾਜ਼ਰ ਸਨ |
ਪਿਛਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਵਿਖੇ ਮਾਤਾਵਾਂ ਦਾ ਨਾਨ-ਫਾਇਅਰ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕੁੜੀਆਂ ਪ੍ਰਤੀ ਹਾਲੇ ਵੀ ਨਫਰਤ ਦਾ ਸਬੂਤ ਹੈ ਗਰਭਪਾਤ ਵੇਲੇ ਔਰਤ ਦੀ ਮੌਤ- ਪ੍ਰਭਜੋਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।