ਬਾਬਾ ਬਕਾਲਾ ਸਾਹਿਬ, 4 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ ਹੋ ਗਏ | ਇਸ ਮੌਕੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪ੍ਰਕਰਮਾ ਕਰਦਾ ਹੋਇਆ ਵਾਪਿਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਇਸ ਤੋਂ ਪਹਿਲਾਂ ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਨਗਰ ਕੀਰਤਨ 'ਚ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ, ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਜਸਪ੍ਰੀਤ ਸਿੰਘ ਗੋਰਾ ਮੁਖੀ ਹਿੰਦ ਦੀ ਚਾਦਰ ਬਿਰਧ ਆਸ਼ਰਮ, ਬਾਬਾ ਲੱਡੂ ਸਿੰਘ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਨੇਜਰ ਭਾਈ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਮੋਹਣ ਸਿੰਘ ਕੰਗ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ, ਸਾ: ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਜੱਜ ਸਿੰਘ ਪ੍ਰਚਾਰਕ, ਜਥੇਦਾਰ ਜਰਨੈਲ ਸਿੰਘ ਚੀਮਾਂਬਾਠ, ਮਾਸਟਰ ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਗੁਰਜੀਤ ਸਿੰਘ ਸੇਖੋਂ, ਪ੍ਰਧਾਨ ਸੁਰਜੀਤ ਸਿੰਘ ਕੰਗ, ਕੌਂਸਲਰ ਜੈਮਲ ਸਿੰਘ ਭੁੱਲਰ, ਪ੍ਰਤਾਪ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਭਾਈ ਪ੍ਰਗਟ ਸਿੰਘ ਖੈੜਾ ਸੁਪਰਵਾਈਜ਼ਰ, ਸ਼ਮਿੰਦਰ ਸਿੰਘ ਜੇ.ਈ. ਸੁੱਚਾ ਸਿੰਘ ਵਡਾਲਾ, ਜਸਵੰਤ ਸਿੰਘ ਦਿੱਲੀ, ਬਲਵਿੰਦਰ ਸਿੰਘ ਕੰਵਲ, ਜਥੇਦਾਰ ਕਸ਼ਮੀਰ ਸਿੰਘ ਜੋਧਪੁਰੀ, ਕੌਂਸਲਰ ਸੁਖਚੈਨ ਸਿੰਘ ਗਿੱਲ, ਖਾਲਸਾ ਨਿਰਵੈਰ ਸਿੰਘ, ਮੈਂਬਰ ਅਜੀਤ ਸਿੰਘ, ਮੁਖਤਿਆਰ ਸਿੰਘ ਭੁੱਲਰ ਭਾਗੇਵਾਲੀਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |