18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੁ: ਸ਼ਹੀਦਗੰਜ ਸਾਹਿਬ ਵਿਖੇ ਬੈਠਕ ਹੋਈ

ਅਜੀਤ ਡੈਸਕ 07-11-2025

ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ 15 ਨਵੰਬਰ ਨੂੰ ਆ ਰਹੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ (ਸ਼ਹੀਦਗੰਜ ਸਾਹਿਬ) ਵਿਖੇ ਵੱਖ-ਵੱਖ ਸੇਵਾ ਨਿਭਾਉਂਦੀਆਂ ਸੁਸਾਇਟੀਆਂ ਦੇ ਸੇਵਾਦਾਰਾਂ ਦੀ ਇਕ ਬੈਠਕ ਮੈਨੇਜਰ ਸ੍ਰੀ ਸ਼ਹੀਦਗੰਜ ਸਾਹਿਬ ਜਤਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਧਰਮ ਪ੍ਰਚਾਰ ਕਮੇਟੀ ਮੈਂਬਰ ਅਜਾਇਬ ਸਿੰਘ ਅਭਿਆਸੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਮੈਨੇਜਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਹਦਾਇਤਾਂ ਕੀਤੀਆਂ ਹਨ ਕਿ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਦੌਰਾਨ ਪ੍ਰਬੰਧਾਂ 'ਚ ਕੋਈ ਕਮੀਆਂ ਨਾ ਰਹਿਣ ਦਿੱਤੀਆਂ ਜਾਣ | ਉਨ੍ਹਾਂ ਦੱਸਿਆ ਕਿ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਗੁ: ਸ਼ਹੀਦਗੰਜ ਸਾਹਿਬ ਚਾਟੀਵਿੰਡ ਗੇਟ ਵਿਖੇ ਵੱਖ-ਵੱਖ ਸੇਵਾ ਨਿਭਾਉਣ ਵਾਲੇ ਸੇਵਕ ਜਥਿਆਂ ਦੇ ਸੇਵਾਦਾਰਾਂ ਨਾਲ ਇਕ ਸਾਂਝੀ ਬੈਠਕ ਸੱਦ ਕੇ ਇਸ ਵਿਚ ਉਨ੍ਹਾਂ ਦੇ ਸੁਝਾਅ ਲਏ ਗਏ ਹਨ ਅਤੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਸੁਝਾਵਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ | ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧ ਵੱਖ-ਵੱਖ ਸੇਵਕ ਜਥਿਆਂ ਦੇ ਨਾਲ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਣਗੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਰਾਜੋਕੇ, ਜਗਜੀਤ ਸਿੰਘ ਖਾਲਸਾ, ਸੁਤਿੰਦਰਪਾਲ ਸਿੰਘ, ਨਵਤੇਜ ਸਿੰਘ ਕਲਕੱਤਾ, ਰਾਜਿੰਦਰ ਸਿੰਘ ਮਰਵਾਹ, ਤੇਜਿੰਦਰ ਸਿੰਘ, ਅਨਿਲ ਵਸ਼ਿਸ਼ਟ, ਕੁਲਜੀਤ ਸਿੰਘ ਧੁੰਨਾ, ਅਮਨਦੀਪ ਸਿੰਘ ਹੈਪੀ, ਫੁਲਵਿੰਦਰ ਸਿੰਘ ਜੱਜ, ਮਲਵਿੰਦਰ ਸਿੰਘ ਸੋਨੂੰ, ਸਵਰਨ ਸਿੰਘ ਭਾਟੀਆ, ਮਿੱਤਰਪਾਲ ਸਿੰਘ ਰੰਧਾਵਾ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ, ਗੁਲਬਾਗ ਸਿੰਘ, ਗੁਲੂ ਵੀਰ ਜੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਫਿਰੌਤੀ ਨਾ ਦੇਣ 'ਤੇ ਪੰਸਾਰੀ ਦੀ ਦੁਕਾਨ 'ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਅੰਮਿ੍ਤਸਰ ਦੀ ਸੁਰੱਖਿਆ 'ਤੇ ਨਜ਼ਰ ਰੱਖਣ ਲਈ ਲਗਾਏ ਸੀ. ਸੀ. ਟੀ. ਵੀ. ਕੈਮਰੇ ਖ਼ੁਦ ਚੋਰਾਂ ਦੇ ਨਿਸ਼ਾਨੇ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।