18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਾਕਿ ਸਰਕਾਰ ਹਥਿਆਰਬੰਦ ਬਲਾਂ ਬਾਰੇ ਕਾਨੂੰਨ 'ਚ ਸੋਧ ਕਰਨ ਲਈ ਤਿਆਰ-ਖ਼ਵਾਜਾ ਆਸਿਫ਼ <br/>

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ 27ਵੀਂ ਸੋਧ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ | ਇਸ ਬਾਰੇ ਅੱਜ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਬਾਰੇ ਕਾਨੂੰਨ 'ਚ ਸੋਧਾਂ ਬਾਰੇ ਸਰਕਾਰ ਸੰਵਿਧਾਨ 'ਚ ਤਬਦੀਲੀਆਂ 'ਤੇ ਵਿਚਾਰ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਸਾਡੀਆਂ ਰੱਖਿਆ ਜ਼ਰੂਰਤਾਂ ਬਦਲ ਗਈਆਂ ਹਨ, ਇਸ ਲਈ ਧਾਰਾ 243 'ਚ ਸੋਧ ਕਰਨਾ ਜ਼ਰੂਰੀ ਹੋ ਚੁੱਕਿਆ ਹੈ | ਪਾਕਿ ਦੇ ਸੰਵਿਧਾਨ ਦੀ ਧਾਰਾ 243 'ਚ ਕਿਹਾ ਗਿਆ ਹੈ ਕਿ ਸੰਘੀ ਸਰਕਾਰ ਕੋਲ ਹਥਿਆਰਬੰਦ ਬਲਾਂ ਦਾ ਨਿਯੰਤਰਨ ਅਤੇ ਕਮਾਂਡ ਹੋਵੇਗੀ ਅਤੇ ਹਥਿਆਰਬੰਦ ਬਲਾਂ ਦੀ ਸੁਪਰੀਮ ਕਮਾਂਡ ਰਾਸ਼ਟਰਪਤੀ ਕੋਲ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਆਪਣੇ ਚੱਲ ਰਹੇ ਕਾਰਜਕਾਲ ਦੌਰਾਨ ਦੂਜੀ ਵਾਰ ਸੰਵਿਧਾਨ 'ਚ ਸੋਧ ਕਰਨ ਦੀ ਤਿਆਰੀ 'ਚ ਹੈ ਅਤੇ ਇਹ ਪੂਰੀ ਪ੍ਰਕਿਰਿਆ ਆਪਸੀ ਸਲਾਹ-ਮਸ਼ਵਰੇ ਰਾਹੀਂ ਕੀਤੀ ਜਾਵੇਗੀ | ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ ਨੇ ਪੁਸ਼ਟੀ ਕੀਤੀ ਕਿ ਸੱਤਾਧਾਰੀ ਪਾਰਟੀ ਨੇ ਸੋਧ ਪੇਸ਼ ਕਰਨ 'ਚ ਉਨ੍ਹਾਂ ਦਾ ਸਮਰਥਨ ਮੰਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 27ਵੀਂ ਸੰਵਿਧਾਨਕ ਸੋਧ ਦਾ ਪ੍ਰਸਤਾਵ 7 ਨਵੰਬਰ ਨੂੰ ਪਾਕਿ ਦੀ ਸੰਸਦ 'ਚ ਪੇਸ਼ ਕੀਤਾ ਜਾਵੇਗਾ |

ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਡਾਕਘਰ ਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਅੱਜ ਮਨਾਇਆ ਜਾਵੇਗਾ 'ਵੰਦੇ ਮਾਤਰਮ' ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।