ਕੱਥੂਨੰਗਲ, 6 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ ਕੱਥੂਨੰਗਲ, ਵਰਿਆਮ ਨੰਗਲ, ਮਾਨ, ਸਹਿਜਾਦਾ ਵਲੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ, ਜਿਹੜਾ ਪਿੰਡਾਂ ਦੀਆਂ ਗਲੀਆਂ ਬਾਜ਼ਾਰਾਂ ਵਿਚੋਂ ਲੰਘਦਾ ਹੋਇਆ ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਪਹੁੰਚਿਆ, ਜਿੱਥੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਦੀਦਾਰ ਸਿੰਘ ਕੱਥੂਨੰਗਲ ਵਾਲਿਆਂ ਵਲੋਂ ਸੰਗਤਾਂ ਦੀ ਹਾਜ਼ਰੀ 'ਚ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ 'ਚ ਕੀਤਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨਾ ਚਹੀਦਾ ਹੈ | ਇਸ ਮੌਕੇ ਬਾਬਾ ਕਰਮ ਸਿੰਘ, ਸਰਪੰਚ ਜਤਿੰਦਰਪਾਲ ਸਿੰਘ ਸੰਧੂ, ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਰੰਧਾਵਾ, ਡਾ. ਸੁਖਵਿੰਦਰ ਸਿੰਘ ਰੰਧਾਵਾ, ਇੰਸਪੈਕਟਰ ਮਹਿੰਦਰ ਸਿੰਘ ਰੰਧਾਵਾ, ਤਰਲੋਚਨ ਸਿੰਘ ਫੌਜੀ, ਪ੍ਰਤਾਪ ਸਿੰਘ, ਨਰਿੰਦਰ ਸਿੰਘ ਸਾਬਕਾ ਪੰਚ, ਰਮਨਜੀਤ ਸਿੰਘ ਰਿੰਕਾ, ਜੋਗਿੰਦਰ ਸਿੰਘ, ਭੁਪਿੰਦਰ ਸਿੰਘ ਗਿੱਲ, ਡਾ. ਮੋਹਨ ਸਿੰਘ, ਗ੍ਰੰਥੀ ਬਾਬਾ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਲ ਸਨ |