18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਿਹਤ ਵਿਭਾਗ ਵਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ : ਸਿਵਲ ਸਰਜਨ

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਰੇਸ਼ਮ ਸਿੰਘ)-ਸਰਕਾਰ ਦੀਆਂ ਹਦਾਇਤਾਂ ਉਪਰੰਤ ਸਿਵਲ ਸਰਜਨ ਡਾ: ਭਾਰਤੀ ਧਵਨ ਵਲੋਂ ਹਵਾ ਪ੍ਰਦੂਸ਼ਣ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਜਿਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਕਰਕੇ ਅਤੇ ਪਟਾਕਿਆਂ ਦੇ ਧੂੰਏਾ ਕਰਕੇ ਹਵਾ ਦੇ ਗੁਣਵੱਤਾ ਦਾ ਸੂਚਕ ਅੰਕ ਹੋਰ ਵੀ ਵਿਗੜ ਰਿਹਾ ਹੈ ਜਿਸ ਕਾਰਨ ਜਿਵੇਂ ਜਿਵੇਂ ਮੌਸਮ ਠੰਡਾ ਹੁੰਦਾ ਜਾ ਰਿਹਾ ਹੈ ਤਿਵੇਂ ਤਿਵੇਂ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ | ਡਾ: ਧਵਨ ਨੇ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਛੋਟੇ ਬੱਚੇ ਗਰਭਵਤੀ ਮਾਵਾਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਇਸ ਦਾ ਸਿੱਧਾ ਅਸਰ ਪੈਂਦਾ ਹੈ | ਇਸ ਤੋਂ ਇਲਾਵਾ ਖਾਂਸੀ ਜੁਕਾਮ ਦਮੇ ਅਤੇ ਸਾਹ ਤੋਂ ਪੀੜਿਤ ਰੋਗੀਆਂ ਲਈ ਇਹ ਬਹੁਤ ਹੀ ਹਾਨੀਕਾਰਕ ਸਾਬਤ ਹੁੰਦਾ ਹੈ | ਇਸ ਲਈ ਸਿਹਤ ਵਿਭਾਗ ਵਲੋਂ ਅਜਿਹੀ ਗੰਭੀਰ ਸਥਿਤੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ | ਉਨ੍ਹਾਂ ਆਖਿਆ ਕਿ ਇਸ ਲਈ ਕਿਸੇ ਵੀ ਕਿਸਮ ਦੀ ਲੱਕੜ, ਪੱਤਿਆਂ, ਫਸਲਾਂ ਦੀ ਰਹਿੰਦ-ਖੂੰਹਦ ਅਤੇ ਕੂੜੇ ਨੂੰ ਖੁੱਲ੍ਹੇ ਵਾਤਾਵਰਣ ਵਿਚ ਸਾੜਨ ਤੋਂ ਪ੍ਰਹੇਜ਼ ਕਰੋ ਜੋ ਹਵਾ ਪ੍ਰਦੂਸ਼ਣ ਨੂੰ ਹੋਰ ਵਿਗਾੜ ਸਕਦਾ ਹੈ, ਪਟਾਕੇ ਚਲਾਉਣ ਤੋਂ ਪ੍ਰਹੇਜ਼, ਹਵਾ ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵਾਂ ਨੂੰ ਘਟਾਉਣ ਲਈ ਐਂਟੀਆਕਸੀਡੈਂਟ ਨਾਲ ਭਰਪੂਰ ਮੌਸਮੀ ਫਲ ਅਤੇ ਸਬਜ਼ੀਆਂ ਖਾਓ ਅਤੇ ਹਾਈਡ੍ਰੇਸ਼ਨ ਬਣਾਈ ਰੱਖਣ ਲਈ ਲੋੜੀਂਦਾ ਪਾਣੀ ਪੀਣਾ ਚਾਹੀਦਾਂ ਹੈ | ਇਸ ਤੋਂ ਇਲਾਵਾ ਲੰਬੇ ਸਮੇ ਤੋਂ ਸਾਹ ਜਾਂ ਦਿਲ ਰੋਗਾਂ ਦੀਆਂ ਸਮੱਸਿਆਵਾਂ ਵਾਲੇ ਮਰੀਜ਼ਾਂ, ਗਰਭਵਤੀ ਔਰਤਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਪ੍ਰਦੂਸ਼ਿਤ ਹਵਾ ਦੇ ਸੰਪਰਕ ਤੋਂ ਬਚਣਾ ਚਾਹੀਦਾ ਹੈ |
ਪਿਛਲੀ ਖ਼ਬਰ ਪਿੰਡ ਵਰਪਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁੱਜਰਵਾਲ ਵਿਖੇ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।