18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਵਰਪਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025
ਅੰਮਿ੍ਤਸਰ/ਚੱਬਾ, 6 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਜੱਸਾ ਅਣਜਾਣ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਅਤੇ ਅਲੌਕਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਵਰਪਾਲ ਪੱਤੀ ਧੀਰ ਦੇ ਕੀ ਤੋਂ ਸਜਾਇਆ ਗਿਆ, ਜੋ ਨਗਰ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਨੂੰ ਗੁ: ਸਾਹਿਬ ਵਿਖੇ ਸਮਾਪਤ ਹੋਇਆ | ਇਸ ਦੌਰਾਨ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸੁਲੱਖਣ ਸਿੰਘ ਰਿਆੜ ਦੇ ਜਥੇ ਅਤੇ ਸ਼ਬਦੀ ਜਥਾ ਵਰਪਾਲ ਨੇ ਸੰਗਤ ਨਾਲ ਗੁਰ ਇਤਿਹਾਸ ਦੀ ਸਾਂਝ ਪਾਈ | ਇਸ ਤੋਂ ਪਹਿਲਾਂ ਗੁ: ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪ੍ਰੋ: ਹਰਪ੍ਰੀਤ ਸਿੰਘ ਨੇ ਗੁਰਮਤਿ ਵਿਚਾਰਾਂ ਅਤੇ ਮੁੱਖ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਅਰਦਾਸ ਕੀਤੀ ਤੇ ਹੁਕਮਨਾਮਾ ਲਿਆ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਰਿੰਕੂ, ਕੁਲਦੀਪ ਸਿੰਘ, ਕਸ਼ਮੀਰ ਸਿੰਘ ਸਾਬਕਾ ਸਰਪੰਚ, ਵਿਰਸਾ ਸਿੰਘ, ਹਰਨੇਕ ਸਿੰਘ, ਗੁਰਮੇਜ ਸਿੰਘ ਜੋਧਪੁਰੀ, ਪ੍ਰਤਾਪ ਸਿੰਘ, ਡਾ. ਗੁਰਦੇਵ ਸਿੰਘ, ਬਿਕਰਮ ਸਿੰਘ ਨੰਬਰਦਾਰ, ਗੁਰਦੀਪ ਸਿੰਘ, ਕੈਪਟਨ ਦਿਲਬਾਗ ਸਿੰਘ, ਮੁਲਖਜੀਤ ਸਿੰਘ ਲਾਡੀ, ਅਮਨਦੀਪ ਸਿੰਘ, ਪ੍ਰਧਾਨ ਗੁਰਦੇਵ ਸਿੰਘ, ਸ਼ਬਦੀ ਜਥੇ ਦੇ ਮੁੱਖੀ ਗੁਰਿੰਦਰ ਸਿੰਘ, ਰਣਧੀਰ ਸਿੰਘ, ਯਾਦਵਿੰਦਰ ਸਿੰਘ, ਕੁਲਤਾਰ ਸਿੰਘ, ਹਰਪ੍ਰੀਤ ਸਿੰਘ, ਜੇ. ਪੀ. ਸਿੰਘ, ਪ੍ਰਕਾਸ਼ ਸਿੰਘ, ਬਲਬੀਰ ਸਿੰਘ, ਲਖਬੀਰ ਸਿੰਘ, ਨਿਸ਼ਾਨ ਸਿੰਘ, ਅੰਗਰੇਜ ਸਿੰਘ, ਸਾਬਕਾ ਸਰਪੰਚ ਬਲਕਾਰ ਸਿੰਘ ਭੰਗੂ, ਦਵਿੰਦਰ ਸਿੰਘ, ਜਗਬੀਰ ਸਿੰਘ, ਬਲਕਾਰ ਸਿੰਘ, ਨਿਸ਼ਾਨ ਸਿੰਘ, ਓਾਕਾਰ ਸਿੰਘ, ਇਕਬਾਲ ਸਿੰਘ, ਰਾਜਵਿੰਦਰ ਸਿੰਘ, ਜਗਰੂਪ ਸਿੰਘ, ਗੁਰਮੀਤ ਸਿੰਘ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਰੌਣਕ ਸਿੰਘ, ਮਲਕੀਤ ਸਿੰਘ, ਡਾ. ਭਾਗ ਸਿੰਘ, ਬਲਦੇਵ ਸਿੰਘ ਮੋਟਰਾਂ ਵਾਲੇ, ਹਨੀ ਬਮਰਾਹ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਤਰਨ ਤਾਰਨ 'ਚ ਰੈਲੀ ਅੱਜ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਹਵਾ ਪ੍ਰਦੂਸ਼ਣ ਬਾਰੇ ਐਡਵਾਈਜ਼ਰੀ ਜਾਰੀ : ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।