19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਹਰਮਿੰਦਰ ਸਿੰਘ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨਾਲ ਮੁਲਕਾਤ ਕਰਕੇ ਪੰਥਕ ਵਿਚਾਰਾਂ ਕੀਤੀਆਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ | ਸ: ਧਾਮੀ ਨੇ ਕਿਹਾ ਕਿ ਕੌਮ ਦੀ ਹਰ ਜਥੇਬੰਦੀ ਦਾ ਸਿੱਖ ਪੰਥ 'ਚ ਵੱਡਾ ਸਤਿਕਾਰ ਹੈ ਅਤੇ ਪੰਥ ਦੀ ਨੁਮਾਇੰਦਾ ਜਥੇਬੰਦੀ ਦਾ ਮੁੱਖ ਸੇਵਾਦਾਰ ਹੋਣ ਨਾਤੇ ਸਾਰਿਆਂ ਨਾਲ ਤਾਲਮੇਲ ਉਨ੍ਹਾਂ ਦੀ ਜਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਸਿੱਖ ਸੰਪਰਦਾਵਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਹਮੇਸ਼ਾਂ ਹੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕੀਤੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਪੰਥਕ ਏਕਤਾ ਨਾਲ ਕਾਰਜ ਕਰਨ ਸਮੇਂ ਦੀ ਵੱਡੀ ਲੋੜ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਤੇ ਪੰਥਕ ਕਾਰਜਾਂ ਲਈ ਸਾਰਿਆਂ ਦਾ ਸਹਿਯੋਗ ਲਿਆ ਜਾਵੇਗਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਓ.ਐਸ.ਡੀ ਸਤਬੀਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਗੁਰਪ੍ਰੀਤ ਵਡਾਲੀ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।