19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅਜੀਤ ਡੈਸਕ 07-11-2025
ਛੇਹਰਟਾ, 6 ਨਵੰਬਰ (ਪੱਤਰ ਪ੍ਰੇਰਕ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ ਕੋਟ ਖਾਲਸਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ ਭੋਗ ਪੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਹਾਸ ਸੁਣਾ ਕੇ ਨਿਹਾਲ ਕੀਤਾ ਤੇ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਈ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪਰਮਿੰਦਰ ਸਿੰਘ ਸੰਧੂ ਵਲੋਂ ਸੰਬੋਧਨ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ ਤੇ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਵਿਚ ਕੱਢੀਆਂ ਗਈਆਂ ਪ੍ਰਭਾਤ ਫੇਰੀਆਂ ਵਿਚ ਰੋਜਾਨਾ ਹਾਜ਼ਰੀ ਭਰਨ ਵਾਲੇ ਨੌਜਵਾਨਾਂ, ਬੱਚਿਆਂ ਤੇ ਬੀਬੀਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਤੇ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਿਆਨੀ ਅਰਜਨ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ ਸੰਧੂ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ, ਜਸਪਾਲ ਸਿੰਘ, ਜਜਬੀਰ ਸਿੰਘ, ਇਕਬਾਲ ਸਿੰਘ ਸਨੀ, ਰੂਪਕੀਰਤ ਸਿੰਘ, ਗੁਰਮੀਤ ਸਿੰਘ, ਸਤਨਾਮ ਸਿੰਘ, ਸੁਖਚੈਨ ਸਿੰਘ, ਗ੍ਰੰਥੀ ਬਾਬਾ ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾ ਨਤਮਸਤਕ ਹੋਈਆਂ |
ਪਿਛਲੀ ਖ਼ਬਰ ਪਿੰਡ ਚਾਟੀਵਿੰਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਾਬਾ ਅਵਤਾਰ ਸਿੰਘ ਸੁਰਸਿੰਘ ਨਾਲ ਮੁਲਾਕਾਤ ਕਰ ਕੇ ਕੀਤੀਆਂ ਵਿਚਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।