ਚੱਬਾ, 6 ਨਵੰਬਰ (ਜੱਸਾ ਅਨਜਾਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਚਾਟੀਵਿੰਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਰਖਾਏ ਸ੍ਰੀ ਸਹਿਜ ਪਾਠ ਦੇ ਭੋਗ ਪੈਣ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ | ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਬਾਬਾ ਮਤਾਬ ਸਿੰਘ, ਗੁਰਦੁਆਰਾ ਸ਼ਹੀਦ ਬਾਬਾ ਸਹਿਤ ਸਿੰਘ, ਗੁਰਦੁਆਰਾ ਨਾਨਕ ਬਾਗ, ਗੁਰਦੁਆਰਾ ਰੇਖੜਾ ਸਾਹਿਬ, ਗੁਰਦੁਆਰਾ ਗੁਰੂ ਵਾਲਾ ਖੂਹ ਅਤੇ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦਾ ਹੋਇਆ ਸ਼ਾਮ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਸਮਾਪਤ ਹੋਇਆ | ਇਹ ਨਗਰ ਕੀਰਤਨ ਵਿਚ ਸ਼ਬਦੀ ਜਥਿਆਂ ਵਲੋਂ ਸ਼ਬਦ ਗਾਇਨ ਕੀਤੇ ਗਏ ਤੇ ਸਕੂਲੀ ਬੱਚਿਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ | ਇਸ ਨਗਰ ਕੀਰਤਨ ਗੁਰਦੁਆਰਾ ਸਾਹਿਬਾਨ ਅਤੇ ਵੱਖ-ਵੱਖ ਪੜ੍ਹਾਵਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਭੇਟ ਕਰਕੇ ਅਤੇ ਪੰਜਾਂ ਪਿਆਰਿਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਨਿਵਾਜਿਆ ਗਿਆ | ਇਸ ਮੌਕੇ ਭਾਈ ਸਰਵਨ ਸਿੰਘ ਬੀਬੀ ਕੌਲਾਂ ਭਲਾਈ ਕੇਂਦਰ ਵਾਲੇ, ਸਰਪੰਚ ਸੰਦੀਪ ਸਿੰਘ ਮਿੱਠਾ, ਸਰਪੰਚ ਸੁਖਰਾਜ ਸਿੰਘ, ਭਾਈ ਜਗਦੀਪ ਸਿੰਘ, ਬਾਬਾ ਇੰਦਰਜੀਤ ਸਿੰਘ, ਗਿਆਨੀ ਗੋਪਾਲ ਸਿੰਘ, ਭਾਈ ਧਰਮਵੀਰ ਸਿੰਘ, ਬਾਬਾ ਵਾਹਿਗੁਰੂ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਦਲਵਿੰਦਰ ਸਿੰਘ, ਗਿੰਦਾ ਸਿੰਘ, ਬਾਬਾ ਅਮਰ ਸਿੰਘ, ਗੁਰਸਾਹਿਬ ਸਿੰਘ, ਹਰਕੰਵਲਜੀਤ ਸਿੰਘ ਫੌਜੀ, ਪ੍ਰਧਾਨ ਗੁਰਨਾਮ ਸਿੰਘ, ਭਾਈ ਲੱਡੂ ਸਿੰਘ, ਮਨਸਾ ਸਿੰਘ, ਜੀਵਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |