19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਜਾਗਰੂਕਤਾ ਸੈਮੀਨਾਰ

ਅਜੀਤ ਡੈਸਕ 07-11-2025
ਅੰਮਿ੍ਤਸਰ, 6 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਟੈਕਸਟਾਈਲ ਮੈਨੂਫੇਕਚਰਿੰਗ ਐਸੋਸੀਏਸ਼ਨ ਵਲੋਂ ਕਰਮਚਾਰੀ ਭਵਿੱਖ ਨਿੱਧੀ ਸੰਗਠਨ ਖੇਤਰੀ ਦਫ਼ਤਰ ਦੇ ਸਹਿਯੋਗ ਨਾਲ ਅੱਜ ਟੀ. ਐਮ. ਏ. ਕੰਪਲੈਕਸ ਕੋਰਟ ਰੋਡ ਅੰਮਿ੍ਤਸਰ ਵਿਖੇ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਅੰਮਿ੍ਤਸਰ ਲੋਕੇਂਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਐਸੋਸੀਏਸ਼ਨ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਟੈਕਸਟਾਈਲ ਉਦਯੋਗ ਨਾਲ ਜੁੜੇ ਮਾਲਕਾਂ ਅਤੇ ਕਾਮਿਆਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਈ. ਪੀ. ਐੱਫ. ਓ. ਨਾਲ ਸੰਬੰਧਿਤ ਪ੍ਰਬੰਧਾਂ, ਯੋਗਤਾ ਸ਼ਰਤਾਂ ਅਤੇ ਲਾਭਾਂ ਬਾਰੇ ਜਾਗਰੂਕ ਕਰਨਾ ਸੀ | ਸੈਮੀਨਾਰ 'ਚ ਕੁੱਲ 15 ਕਰਮਚਾਰੀ ਅਤੇ 35 ਮਾਲਕ ਸ਼ਾਮਿਲ ਹੋਏ | ਖੇਤਰੀ ਕਮਿਸ਼ਨਰ ਲੋਕੇਂਦਰ ਸਿੰਘ ਨੇ ਭਾਗੀਦਾਰਾਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਅਧੀਨ ਰਜਿਸਟਰੇਸ਼ਨ ਪ੍ਰਕਿਰਿਆ, ਯੋਜਨਾ ਅਧੀਨ ਉਪਲਬਧ ਪ੍ਰੋਤਸਾਹਨ ਅਤੇ ਡਿਜੀਟਲ ਚੈਨਲਾਂ ਰਾਹੀਂ ਸੇਵਾਵਾਂ ਤੱਕ ਪਹੁੰਚ ਦੀ ਸਹੂਲਤ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ | ਇਹ ਪ੍ਰੋਗਰਾਮ ਪੰਜਾਬ ਅਤੇ ਹਿਮਾਚਲ ਪ੍ਰਦੇਸ਼, ਖੇਤਰੀ ਦਫ਼ਤਰ, ਚੰਡੀਗੜ੍ਹ ਦੇ ਨਿਰਦੇਸ਼ਾਂ ਹੇਠ 9 ਨਵੰਬਰ 2025 ਤੱਕ ਚੱਲਣ ਵਾਲੇ ਟੈਕਸਟਾਈਲ ਅਤੇ ਕੱਪੜਾ ਖੇਤਰ 'ਚ ਵਿਸ਼ੇਸ਼ ਜਾਗਰੂਕਤਾ ਹਫ਼ਤੇ ਦੇ ਤਹਿਤ ਕਰਵਾਇਆ ਗਿਆ ਸੀ | ਸਮਾਗਮ 'ਚ ਮੌਜੂਦ ਅਧਿਕਾਰੀਆਂ ਨੇ ਭਾਗੀਦਾਰਾਂ ਨੂੰ ਪ੍ਰਧਾਨ ਮੰਤਰੀ ਵਿਕਾਸ ਭਾਰਤ ਰੁਜ਼ਗਾਰ ਯੋਜਨਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਤਾਂ ਜੋ ਰਸਮੀ ਖੇਤਰ 'ਚ ਹੋਰ ਕਾਮਿਆਂ ਨੂੰ ਲਿਆਂਦਾ ਜਾ ਸਕੇ ਅਤੇ ਸੰਗਠਿਤ ਰੁਜ਼ਗਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ | ਅਖ਼ੀਰ 'ਚ ਟੈਕਸਟਾਈਲ ਮੈਨੂਫੇਕਚਰਿੰਗ ਐਸੋਸੀਏਸ਼ਨ ਵਲੋਂ ਪ੍ਰਧਾਨ ਦੀਪਕ ਖੰਨਾ, ਜਨਰਲ ਸਕੱਤਰ ਰਾਜੀਵ ਖੰਨਾ, ਵਿਨੋਦ ਸੇਠ ਅਤੇ ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਪਿਆਰਾ ਲਾਲ ਸੇਠ ਵਲੋਂ ਖੇਤਰੀ ਭਵਿੱਖ ਨਿੱਧੀ ਕਮਿਸ਼ਨਰ ਲੋਕੇਂਦਰ ਸਿੰਘ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਕੋਮਲ ਪ੍ਰਕਾਸ਼ ਸਹਾਇਕ ਈ. ਪੀ. ਐੱਫ. ਓ. ਕਮਿਸ਼ਨਰ, ਰਿਸ਼ੀ ਸ਼ਰਮਾ ਇਨਫੋਰਸਮੈਂਟ ਅਫ਼ਸਰ ਅੰਮਿ੍ਤਸਰ, ਸਾਹਿਲ ਸਾਂਗਵਾਨ ਤਕਨੀਕੀ ਅਫ਼ਸਰ ਅਤੇ ਕੱਪੜਾ ਮੰਤਰਾਲੇ ਦੇ ਪ੍ਰਤੀਨਿਧੀ ਵੀ ਸਮਾਗਮ 'ਚ ਮੌਜੂਦ ਸਨ |
ਪਿਛਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਯੂ. ਕੇ. ਵਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਡੀਜ਼ਲ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।