19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਭਗਤ ਪੂਰਨ ਸਿੰਘ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ 'ਪਹਿਲ ਰਿਸੋੋਰਸ ਸੈਂਟਰ' 'ਚ ਹਿੱਸਾ ਲਿਆ

ਅਜੀਤ ਡੈਸਕ 07-11-2025
ਮਾਨਾਂਵਾਲਾ, 6 ਨਵੰਬਰ (ਗੁਰਦੀਪ ਸਿੰਘ ਨਾਗੀ)-ਪਿੰਗਲਵਾੜਾ ਚੈਰੀਟੇਬਲ ਸੋਸਾਇਟੀ, ਅੰਮਿ੍ਤਸਰ ਅਤੇ ਪਿੰਗਲਵਾੜਾ ਸੋਸਾਇਟੀ ਆਫ ਓਾਟਾਰੀਓ, ਕੈਨੇਡਾ ਦੇ ਸਹਿਯੋਗ ਨਾਲ ਮੁਫਤ ਸਿੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼, ਮਾਨਾਂਵਾਲਾ, ਜਿਸ ਵਿਚ ਕਰਵਾਏ ਜਾ ਰਹੇ ਦੋੋ ਡਿਪਲੋਮਾ ਕੋਰਸਾਂ (ਡੀ.ਐੱਡ. ਸਪੈਸ਼ਲ ਐਜੂਕੇਸ਼ਨ (8.9) ਅਤੇ ਡੀ.ਐੱਡ ਸਪੈਸ਼ਲ ਐਜੂਕੇਸ਼ਨ (944)) ਵਲੋਂ ਇਕ ਪੁਨਰਵਾਸ ਕਮਿਊਨਿਟੀ ਅਧਾਰਤ ਪ੍ਰੋਗਰਾਮ ਕਰਵਾਇਆ ਗਿਆ, ਜਿਸ ਤਹਿਤ ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼, ਮਾਨਾਂਵਾਲਾ, ਦੇ 38 ਵਿਦਿਆਰਥੀਆਂ ਨੇ ਪਹਿਲ ਰਿਸੋਰਸ ਸੈਂਟਰ ਵਿਚ ਹਿੱਸਾ ਲਿਆ, ਜਿਨ੍ਹਾਂ ਨੂੰ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਰਵਾਨਾ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਲਈ ਅਤੇ ਸਪੈਸ਼ਲ ਬੱਚਿਆਂ ਨੂੰ ਨੇੜੇ ਤੋਂ ਸਮਝਣ ਲਈ ਅਜਿਹੇ ਪੋ੍ਰਗਰਾਮਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ | ਭਗਤ ਪੂਰਨ ਸਿੰਘ ਇੰਸਟੀਚਿਊਟ ਫਾਰ ਸਪੈਸ਼ਲ ਨੀਡਜ਼ ਦੇ ਵਿਦਿਆਰਥੀਆਂ ਨੇ 'ਪਹਿਲ ਰਿਸੋੋਰਸ ਸੈਂਟਰ' ਵਿਚ ਮੌਜੂਦ 132 ਅਪਾਹਜ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ¢ ਉਨ੍ਹਾਂ ਦੇ ਬੱਚਿਆਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਹੱਲ ਕਰਨ ਦੇ ਯਤਨ ਕੀਤੇ ਗਏ ¢ ਇਸ ਮੌਕੇ ਕੋਰਸ ਕੋਆਰਡੀਨੇਟਰ ਸੁਨੀਤਾ ਨਈਅਰ ਅਤੇ ਅਨੁਰਾਧਾ ਅਤੇ ਪਹਿਲ ਰਿਸੋਰਸ ਸੈਂਟਰ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਸਟਾਫ ਮÏਜੂਦ ਸੀ
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਸੰਗਤਾਂ ਬਾਣੀ ਤੇ ਬਾਣੇ ਦੀਆਂ ਧਾਰਨੀ ਹੋਣ- ਪ੍... ਅਗਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।