04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਖ਼ਾਲਸਾ ਕਾਲਜ ਆਫ ਲਾਅ ਵਿਖੇ ਸਿਖਲਾਈ ਹਿਤ 10 ਸਿਵਲ ਮੂਟ ਕੋਰਟਾਂ ਲਗਾਈਆਂ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ ਲਾਅ ਵਿਖੇ 10 ਸਿਵਲ ਮੂਟ ਕੋਰਟਾਂ ਦਾ ਆਯੋਜਨ ਕੀਤਾ ਗਿਆ | ਕਾਲਜ ਦੇ ਡਾਇਰੈਕਟਰ-ਕਮ-ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਲਗਾਈਆਂ ਉਕਤ ਮੂਟ ਕੋਰਟਾਂ 'ਚ ਜ਼ਿਲ੍ਹਾ ਅਦਾਲਤਾਂ ਦੇ ਸੀਨੀਅਰ ਵਕੀਲ, ਸਿਵਲ ਮੂਟ ਕੋਰਟਾਂ ਦੇ ਪ੍ਰੀਜ਼ਾਈਡਿੰਗ ਜੱਜਾਂ 'ਚ ਸ੍ਰੀ ਨਵਦੀਪ ਪਲਾਟੋ, ਇੰਦਰਜੀਤ ਸਿੰਘ ਐਰੀ, ਸੰਦੀਪ ਕਪੂਰ, ਅਮਨਦੀਪ ਸ਼ਰਮਾ, ਮਨਦੀਪ ਸਿੰਘ, ਵਿਭੋਰ ਤਨੇਜਾ, ਗੁਰਪ੍ਰੀਤ ਸਿੰਘ ਪਾਹਵਾ, ਗÏਰਵ ਕਪੂਰ, ਦੀਪਕ ਪਿਪਲਾਨੀ ਅਤੇ ਸ਼ਸ਼ੀਵੀਰ ਸ਼ਰਮਾ ਨੇ ਸ਼ਿਰਕਤ ਕੀਤੀ | ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਬੀ. ਏ., ਐੱਲ. ਐੱਲ. ਬੀ. (ਐੱਫ. ਵਾਈ. ਆਈ. ਸੀ.) 9ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 5 ਟੀਮਾਂ, ਬੀ. ਕਾਮ., ਐੱਲ. ਐਲ. ਬੀ. (ਐਫ. ਵਾਈ. ਆਈ. ਸੀ.) 9ਵੇਂ ਸਮੈਸਟਰ ਦੇ ਵਿਦਿਆਰਥੀਆਂ ਦੀਆਂ 3 ਟੀਮਾਂ ਅਤੇ ਐਲ. ਐਲ. ਬੀ. (ਟੀ. ਵਾਈ. ਸੀ.) 5ਵੇਂ ਸਮੈਸਟਰ ਦੀਆਂ 2 ਟੀਮਾਂ ਨੇ ਤਲਾਕ, ਜਾਇਦਾਦ ਦੇ ਵਿਵਾਦ, ਬੱਚਿਆਂ ਦੀ ਕਸਟਡੀ, ਇਕਰਾਰਨਾਮੇ ਦੀ ਉਲੰਘਣਾ ਆਦਿ ਦੇ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਕੇਸ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਕਾਲਜ ਦੇ ਸਹਾਇਕ ਪ੍ਰੋਫੈਸਰਾਂ ਡਾ. ਸੀਮਾ ਰਾਣੀ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਡਾ. ਰੇਣੂ ਸੈਣੀ, ਡਾ. ਪਵਨਦੀਪ ਕÏਰ, ਡਾ. ਗੁਰਜਿੰਦਰ ਕÏਰ, ਡਾ. ਅਨੀਤਾ ਸ਼ਰਮਾ, ਡਾ. ਹਰਜੋਤ ਕÏਰ, ਪ੍ਰੋ. ਉਤਕਰਸ਼ ਸੇਠ ਅਤੇ ਪ੍ਰੋ. ਹੇਮਾ ਸਿੰਘ ਦੀ ਅਗਵਾਈ ਹੇਠ ਕੇਸ ਤਿਆਰ ਕੀਤੇ | ਪ੍ਰੀਜ਼ਾਈਡਿੰਗ ਅਫਸਰਾਂ ਨੇ ਵਿਦਿਆਰਥੀਆਂ ਵੱਲੋਂ ਮੂਲ ਸਮੱਸਿਆਵਾਂ ਦੀ ਤਿਆਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਅਦਾਲਤਾਂ 'ਚ ਅਸਲ ਅਭਿਆਸ ਮÏਕੇ ਕੇਸ ਤਿਆਰ ਕਰਨ ਲਈ ਸਖ਼ਤ ਮਿਹਨਤ ਕਰਨ ਸਬੰਧੀ ਮਾਰਗ ਦਰਸ਼ਨ ਕੀਤਾ | ਇਸ ਮÏਕੇ ਕਾਰਜਕਾਰੀ ਪਿ੍ੰਸੀਪਲ ਡਾ. ਗੁਨੀਸ਼ਾ ਸਲੂਜਾ, ਡਾ. ਪ੍ਰੀਤਇੰਦਰ ਕÏਰ, ਪ੍ਰੋ. ਜਸਦੀਪ ਸਿੰਘ, ਪ੍ਰੋ. ਪਲਵਿੰਦਰ ਕÏਰ ਆਦਿ ਵੀ ਮÏਜੂਦ ਸਨ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਅੰਮਿ੍ਤਸਰ ਦਿਹਾਤੀ ਸੰਗਠਨ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।