04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵਿਸ਼ੇਸ਼ ਵਿਦਵਤਾ ਲੈਕਚਰ ਲੜੀ ਕਰਵਾਈ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦੀ ਯਾਦ 'ਚ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਇਕ ਵਿਸ਼ੇਸ਼ ਵਿਦਵਤਾ ਲੈਕਚਰ ਸੀਰੀਜ਼ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਪ੍ਰੇਰਨਾ ਅਤੇ ਸਰਪ੍ਰਸਤੀ ਹੇਠ ਕਰਵਾਈ | ਆਰਕੀਟੈਕਚਰ ਵਿਭਾਗ, ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ ਅਤੇ ਸਿੱਖਿਆ ਵਿਭਾਗ ਵਲੋਂ ਸਾਂਝੇ ਤੌਰ 'ਤੇ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਡਾ. ਆਰ. ਐੱਸ. ਚੀਮਾ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕੀਤੀ |ਮੁੱਖ ਬੁਲਾਰੇ ਵਜੋਂ ਡਾ. ਰਿਪੁਦਮਨ ਸਿੰਘ (ਮੁਖੀ, ਜੀ. ਜ਼ੈੱਡ.ਐੱਸ. ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ, ਐੱਮ.ਆਰ.ਐੱਸ.ਪੀ.ਟੀ.ਯੂ., ਬਠਿੰਡਾ) ਅਤੇ ਸਾਬਕਾ ਆਈ.ਪੀ.ਐੱਸ. ਅਧਿਕਾਰੀ ਡਾ. ਮਨਮੋਹਨ ਸਿੰਘ ਨੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਪ੍ਰੋ. (ਡਾ.) ਪਲਵਿੰਦਰ ਸਿੰਘ (ਡੀਨ ਅਕਾਦਮਿਕ ਅਫ਼ੇਅਰਜ਼), ਪ੍ਰੋ. (ਡਾ.) ਕੇ. ਐੱਸ. ਚਾਹਲ (ਰਜਿਸਟਰਾਰ), ਪ੍ਰੋ. (ਡਾ.) ਪੰਕਜ ਛਾਬੜਾ (ਮੁਖੀ, ਆਰਕੀਟੈਕਚਰ ਵਿਭਾਗ), ਪ੍ਰੋ. (ਡਾ.) ਦੀਪਾ ਸਿਕੰਦ (ਮੁਖੀ, ਸਿੱਖਿਆ ਵਿਭਾਗ) ਅਤੇ ਡਾ. ਗੋਪਾਲ ਕੁਮਾਰ ਜੌਹਰੀ (ਮੁਖੀ, ਗੁਰੂ ਰਾਮਦਾਸ ਸਕੂਲ ਆਫ਼ ਪਲੈਨਿੰਗ) ਸ਼ਾਮਲ ਸਨ | ਇਸ ਮੌਕੇ ਮਹਿਮਾਨਾਂ ਤੇ ਬੁਲਾਰਿਆਂ ਨੂੰ ਪੌਦੇ ਵਾਲੇ ਗਮਲੇ ਤੇ ਫੁੱਲਕਾਰੀ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ | ਪ੍ਰੋ. (ਡਾ.) ਦੀਪਾ ਸਿਕੰਦ ਨੇ ਸਵਾਗਤੀ ਭਾਸ਼ਣ ਵਿਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦੀ ਰੂਹਾਨੀ ਤੇ ਇਤਿਹਾਸਕ ਮਹੱਤਤਾ 'ਤੇ ਚਾਨਣਾ ਪਾਇਆ | ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਪ੍ਰਧਾਨਗੀ ਭਾਸ਼ਣ 'ਚ ਅਜਿਹੇ ਸਮਾਗਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਇਹ ਹਿੰਮਤ, ਦਇਆ ਤੇ ਨਿਸ਼ਕਾਮ ਸੇਵਾ ਦੇ ਮੁੱਲ ਸਿਖਾਉਂਦੇ ਹਨ |ਸਮਾਗਮ ਦਾ ਸਮਾਪਤੀ ਭਾਸ਼ਣ ਡੀਨ ਅਕਾਦਮਿਕ ਅਫ਼ੇਅਰਜ਼ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਦਿੱਤਾ, ਜਿਨ੍ਹਾਂ ਨੇ ਗੁਰੂਆਂ ਵਾਲੇ ਮਾਰਗ 'ਤੇ ਚੱਲਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਧੰਨਵਾਦ ਦਾ ਮਤਾ ਰਜਿਸਟਰਾਰ ਪ੍ਰੋ. (ਡਾ.) ਕੇ. ਐੱਸ. ਚਾਹਲ ਨੇ ਪੇਸ਼ ਕੀਤਾ |
ਪਿਛਲੀ ਖ਼ਬਰ ਰਵਾਇਤੀ ਕਲਾ ਨੂੰ ਸੰਭਾਲਣ ਲਈ ਇੰਟੈਕ ਅੰਮਿ੍ਤਸਰ ਵਲੋਂ ਬਲਾਕ ਪਿ੍ੰਟਿੰਗ ਵਰਕਸ਼ਾਪ ਅਗਲੀ ਖ਼ਬਰ ਨਗਰ ਨਿਗਮ ਪੈਨਸ਼ਨਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਗਟਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।