06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਨੇ ਮਹੱਲਾ ਸਜਾਇਆ

ਅਜੀਤ ਡੈਸਕ 23-11-2025
ਚੌਕ ਮਹਿਤਾ, 22 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਥੇਦਾਰ ਸਿੰਘ ਸਾਹਿਬ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਅਤੇ ਮੀਤ ਜਥੇਦਾਰ ਬਾਬਾ ਰਸ਼ਪਾਲ ਸਿੰਘ ਦੀ ਰਹਿਨੁਮਾਈ ਹੇਠ ਡੇਰਾ ਬਾਬਾ ਅਜੈਬ ਸਿੰਘ ਵਿਖੇ ਮਹੱਲਾ ਸਜਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਬੇਨਤੀ ਕਰਕੇ ਜਥੇ ਦੇ ਸਿੰਘਾਂ ਵਲੋਂ ਘੋੜ ਦੌੜ ਅਤੇ ਨੇਜਾਬਾਜ਼ੀ ਦੇ ਕਰਤਬ ਦਿਖਾਉਣ ਤੋਂ ਇਲਾਵਾ ਗਤਕਾਬਾਜ਼ੀ ਦੇ ਜੌਹਰ ਵੀ ਸੰਗਤਾਂ ਨੂੰ ਦਿਖਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਜੈਬ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਜਗੀਰ ਸਿੰਘ, ਜਥੇਦਾਰ ਗੁਰਦੇਵ ਸਿੰਘ, ਬਾਬਾ ਲਖਵਿੰਦਰ ਸਿੰਘ, ਕਿਰਪਾਲ ਸਿੰਘ ਬੁੱਟਰ, ਬਾਬਾ ਰਣਜੋਧ ਸਿੰਘ, ਬਾਬਾ ਬਲਵਿੰਦਰ ਸਿੰਘ, ਅਵਤਾਰ ਸਿੰਘ ਭੰਬੋਈ, ਮਾਸਟਰ ਅਰਜਨ ਸਿੰਘ, ਬਾਬਾ ਨਿਹਾਲ ਸਿੰਘ, ਰਵੇਲ ਸਿੰਘ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਇਨਸਾਨ ਦਾ ਫਰਜ਼ ਬਣਦਾ ਹੈ ਕਿ 25 ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਨੂੰ ਯਾਦ ਕੀਤਾ ਜਾਵੇ : ਸੰਤ ਗਿਆਨੀ ਖ਼ਾਲਸਾ ਭਿ... ਅਗਲੀ ਖ਼ਬਰ ਸਠਿਆਲਾ 'ਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।