06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪਾਬੰਦੀਸ਼ੁਦਾ ਹਿੰਦੀ ਪੁਸਤਕ 'ਸਿੱਖ ਇਤਿਹਾਸ' ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਲੋਕਾਂ ਵਲੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਨਿਸ਼ਾਨੇ 'ਤੇ ਲੈਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ | ਬੀਤੇ ਦਿਨ ਕੁਝ ਵਿਦਵਾਨਾਂ ਵਲੋਂ ਇਤਿਹਾਸ ਦੀ ਉਸ ਪੁਸਤਕ ਦੀ ਚਰਚਾ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨੇ 'ਤੇ ਲਿਆ ਗਿਆ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਬੈਨ ਕੀਤਾ ਹੋਇਆ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ 1999 ਵਿਚ ਛਾਪੀ ਹਿੰਦੀ ਪੁਸਤਕ 'ਸਿੱਖ ਇਤਿਹਾਸ' ਦੇ ਮਾਮਲੇ ਨੂੰ ਬਿਨਾਂ ਵਜ੍ਹਾ ਤੂਲ ਦੇਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ | ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਸ ਪੁਸਤਕ ਨੂੰ ਸ਼੍ਰੋਮਣੀ ਕਮੇਟੀ ਵਲੋਂ ਉਦੋਂ ਹੀ ਵਾਪਸ ਲੈ ਲਿਆ ਗਿਆ ਸੀ, ਜਦੋਂ ਇਸ ਪੁਸਤਕ ਵਿਚ ਕੁਝ ਇਤਰਾਜ਼ਯੋਗ ਤੱਥਾਂ ਬਾਰੇ ਸੰਗਤਾਂ ਵਲੋਂ ਇਤਰਾਜ਼ ਕੀਤੇ ਗਏ ਸਨ | ਉਨ੍ਹਾਂ ਸਪੱਸ਼ਟ ਕੀਤਾ ਕਿ 23 ਨਵੰਬਰ 2007 ਨੂੰ ਜਨਰਲ ਇਜਲਾਸ ਦੌਰਾਨ ਇਕ ਵਿਸ਼ੇਸ਼ ਮਤਾ ਕਰਕੇ ਇਸ ਕਿਤਾਬ 'ਤੇ ਪਾਬੰਦੀ ਲਗਾਉਂਦਿਆਂ ਇਸ ਦੀਆਂ ਛਪੀਆਂ ਕਾਪੀਆਂ ਵਾਪਿਸ ਲੈ ਲਈਆਂ ਗਈਆਂ ਸਨ | ਇਹ ਪੁਸਤਕ ਜੇ. ਡੀ. ਕਨਿੰਘਮ ਦੀ ਅੰਗਰੇਜ਼ੀ ਪੁਸਤਕ 'ਦਾ ਹਿਸਟਰੀ ਆਫ ਸਿੱਖਜ਼' ਦਾ ਹਿੰਦੀ ਅਨੁਵਾਦ ਸੀ, ਜਿਸ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਤੀਜੀ ਸ਼ਤਾਬਦੀ ਮੌਕੇ ਕੇਵਲ 300 ਦੀ ਗਿਣਤੀ ਵਿਚ ਪ੍ਰਕਾਸ਼ਿਤ ਕੀਤਾ ਗਿਆ ਸੀ | ਇਸ 'ਤੇ ਇਤਰਾਜ਼ ਆਏ ਸਨ, ਜਿਸ ਦੇ ਮੱਦੇਨਜ਼ਰ ਪੁਸਤਕ 'ਤੇ ਪਾਬੰਦੀ ਲਗਾਈ ਗਈ ਸੀ | ਉਨ੍ਹਾਂ ਕਿਹਾ ਕਿ ਇਸ ਪੁਸਤਕ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਲੋਂ ਮਤੇ ਰਾਹੀਂ ਜਨਤਕ ਤੌਰ 'ਤੇ ਗਲਤੀ ਪ੍ਰਵਾਨ ਕਰਦਿਆਂ ਕਿਤਾਬ ਰੱਦ ਕੀਤੀ ਸੀ, ਜਿਸ ਮਗਰੋਂ ਇਸ ਕਿਤਾਬ ਦਾ ਹੁਣ ਕੋਈ ਮਾਮਲਾ ਨਹੀਂ ਬਣਦਾ |
ਪਿਛਲੀ ਖ਼ਬਰ 'ਆਪ' ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਣ ਜੈ ਇੰਦਰ ਕੌਰ-ਕੁਲਦੀਪ ਸਿੰਘ ਧਾਲੀ... ਅਗਲੀ ਖ਼ਬਰ ਡੈਨੀ ਬੰਡਾਲਾ ਦੀ ਨਿਯੁਕਤੀ ਨਾਲ ਕਾਂਗਰਸ ਮਜਬੂਤ ਹੋਵੇਗੀ-ਕਸ਼ਮੀਰ ਜਾਣੀਆਂ, ਜੋਗੀ, ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।