06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

'ਆਪ' ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਣ ਜੈ ਇੰਦਰ ਕੌਰ-ਕੁਲਦੀਪ ਸਿੰਘ ਧਾਲੀਵਾਲ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਭਾਜਪਾ ਮਹਿਲਾ ਵਿੰਗ ਦੀ ਪ੍ਰਧਾਨ ਜੈ ਇੰਦਰ ਕੌਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ 'ਚ ਔਰਤਾਂ ਲਈ 1,000 ਰੁਪਏ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਦੀ ਬਜਾਏ ਉਨ੍ਹਾਂ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਕਰਨੇ ਚਾਹੀਦੇ ਹਨ | ਧਾਲੀਵਾਲ ਨੇ ਕਿਹਾ ਕਿ ਜੈ ਇੰਦਰ ਕੌਰ ਨੂੰ ਆਪਣੇ ਪਿਤਾ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਣਾ ਚਾਹੀਦਾ ਹੈ ਕਿ 2017 ਵਿਚ ਸਰਕਾਰ ਬਣਾਉਣ ਵੇਲੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦਾ ਕੀ ਹੋਇਆ | ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 'ਚ ਕੇਂਦਰ 'ਚ ਸਰਕਾਰ ਬਨਣ ਤੋਂ ਬਾਅਦ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ | ਭਾਜਪਾ ਆਗੂ ਦੱਸੇ ਕਿ ਉਹ 15 ਲੱਖ ਰੁਪਏ ਕਿੱਥੇ ਹਨ | ਧਾਲੀਵਾਲ ਨੇ 'ਆਪ' ਸਰਕਾਰ ਦੀਆਂ ਉਪਲਬਧੀਆ ਗਿਣਾਉਂਦੇ ਹੋਏ ਕਿਹਾ ਕਿ ਜੈ ਇੰਦਰ ਕੌਰ ਨੂੰ 'ਆਪ' ਸਰਕਾਰ ਵਿਰੁੱਧ ਨਹੀਂ ਸਗੋਂ ਦਿੱਲੀ ਦੀ ਮੋਦੀ ਸਰਕਾਰ ਅਤੇ ਸਿਸਵਾਂ ਫਾਰਮ ਵਿਚ ਬੈਠੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਪ੍ਰਦਰਸ਼ਨ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਝੂਠੇ ਵਾਅਦੇ ਕਰਕੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਚਲਿਆ ਕਥਾ ਕੀਰਤਨ ਦਾ ਪ੍ਰਵਾਹ ਅਗਲੀ ਖ਼ਬਰ ਪਾਬੰਦੀਸ਼ੁਦਾ ਹਿੰਦੀ ਪੁਸਤਕ 'ਸਿੱਖ ਇਤਿਹਾਸ' ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।