06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਚਲਿਆ ਕਥਾ ਕੀਰਤਨ ਦਾ ਪ੍ਰਵਾਹ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਦਰਬਾਰ ਸਾਹਿਬ ਅਤੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਅਰੰਭੀ 9 ਵੱਡੇ ਗੁਰਮਤਿ ਸਮਾਗਮਾਂ ਦੀ ਲੜੀ ਦੇ ਅੱਜ ਸੱਤਵੇਂ ਦਿਨ ਗੁ: ਸੈਂਟਰਲ ਖ਼ਾਲਸਾ ਯਤੀਮਖ਼ਾਨਾ (ਚੀਫ਼ ਖ਼ਾਲਸਾ ਦੀਵਾਨ) ਪੁਤਲੀਘਰ ਵਿਖੇ ਗੁਰਮਤਿ ਸਮਾਗਮ ਸਜਿਆ | ਇਸ ਦੌਰਾਨ ਭਾਈ ਜਤਿੰਦਰ ਸਿੰਘ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਗਿਆਨੀ ਕੱਤਰ ਸਿੰਘ ਦਰਵੇਸ਼ ਅਤੇ ਕੀਰਤਨੀ ਜਥਾ ਸੈਂਟਰਲ ਖ਼ਾਲਸਾ ਯਤੀਮਖਾਨਾ ਵਲੋਂ ਗੁਰਬਾਣੀ ਕਥਾ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੇ ਨਿਭਾਈ | ਇਸ ਮੌਕੇ ਬਿਕਰਮਜੀਤ ਸਿੰਘ ਵਧੀਕ ਮੈਨੇਜਰ, ਡਾਕਟਰ ਆਤਮਜੀਤ ਸਿੰਘ ਬਸਰਾ, ਨਰਿੰਜਨ ਸਿੰਘ, ਗੁਰਚਰਨ ਸਿੰਘ ਘਰਿੰਡਾ, ਨਵਪ੍ਰੀਤ ਕੌਰ, ਭਾਈ ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਪੱਖਿਆਂ ਵਾਲੇ ਭੁਪਿੰਦਰ ਸਿੰਘ, ਜਸਬੀਰ ਸਿੰਘ ਅਰੋੜਾ, ਅਮਰਜੀਤ ਸਿੰਘ, ਪਰਮਿੰਦਰ ਸਿੰਘ ਤੇ ਹਰਪ੍ਰੀਤ ਸਿੰਘ ਸਮੇਤ ਵਡੀ ਗਿਣਤੀ ਵਿਚ ਯਤੀਮਖ਼ਾਨਾ ਦੇ ਬੱਚੇ, ਸਟਾਫ ਮੈਂਬਰ ਤੇ ਸ਼ਹਿਰ ਦੀਆਂ ਸੰਗਤਾਂ ਹਾਜ਼ਰ ਸਨ |
ਅੱਜ ਦਾ ਸਮਾਗਮ:
ਮਿਤੀ : 23 ਨਵੰਬਰ, ਐਤਵਾਰ |
ਸਥਾਨ : ਗੁ: ਸ੍ਰੀ ਪਲਾਹ ਸਾਹਿਬ, ਏਅਰਪੋਰਟ ਰੋਡ |
ਸਮਾਂ: ਸ਼ਾਮ 6 ਤੋਂ 8.30 ਵਜੇ ਤੱਕ |
ਪਿਛਲੀ ਖ਼ਬਰ ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ 'ਆਪ' ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਣ ਜੈ ਇੰਦਰ ਕੌਰ-ਕੁਲਦੀਪ ਸਿੰਘ ਧਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।