07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਟੈੱਪ ਬਾਏ ਸਟੈੱਪ ਕਿੰਡਰਗਾਰਟਨ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਟੈੱਪ ਬਾਈ ਸਟੈੱਪ ਕਿੰਡਰਗਾਰਟਨ ਵਿਖੇ ਪਿ੍ੰ: ਗੁਨੀਤਾ ਗਰੇਵਾਲ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਸ਼ਮ੍ਹਾ ਰੋਸ਼ਨ ਕਰਕੇ ਕੀਤੀ ਗਈ | ਇਸ ਮੌਕੇ ਪਿ੍ੰ: ਗੁਨੀਤਾ ਗਰੇਵਾਲ ਨੇ ਦੱਸਿਆ ਕਿ ਇਸ ਸਮਾਗਮ ਦਾ ਵਿਸ਼ਾ 'ਉਤਸਵ' ਭਾਰਤ ਦੀ ਸਭਿਆਚਾਰਕ ਵਿਰਾਸਤ ਅਤੇ ਏਕਤਾ, ਖੁਸ਼ੀ ਅਤੇ ਤਿਉਹਾਰਾਂ ਦੀ ਰੂਹ ਨੂੰ ਪ੍ਰਤਿਬਿੰਬਿਤ ਕਰਦਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਨਾਚ, ਸੰਗੀਤ, ਨਾਟਕ ਅਤੇ ਵਿਸ਼ੇਸ਼ ਥੀਮ ਵਾਲੀਆਂ ਪ੍ਰਸਤੁਤੀਆਂ ਰਾਹੀਂ 'ਉਤਸਵ' ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਦਰਸਾਇਆ | ਸਮਾਗਮ ਦੀ ਸਮਾਪਤੀ ਧੰਨਵਾਦ ਪ੍ਰਸਤਾਵ ਨਾਲ ਹੋਈ | 'ਉਤਸਵ' ਸਾਲਾਨਾ ਸਮਾਰੋਹ ਬੇਹੱਦ ਸਫਲ ਰਿਹਾ ਅਤੇ ਦਰਸ਼ਕਾਂ ਦੇ ਮਨਾਂ 'ਤੇ ਡੂੰਘਾ ਪ੍ਰਭਾਵ ਛੱਡ ਗਿਆ |
ਪਿਛਲੀ ਖ਼ਬਰ ਸਕੂਲੀ ਵਿਦਿਆਰਥੀਆਂ ਨੇ 'ਆਪਣਾ ਘਰ' ਆਸ਼ਰਮ ਦਾ ਕੀਤਾ ਦੌਰਾ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਚਲਿਆ ਕਥਾ ਕੀਰਤਨ ਦਾ ਪ੍ਰਵਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।