ਛੇਹਰਟਾ, 3 ਦਸੰਬਰ (ਪੱਤਰ ਪ੍ਰੇਰਕ)- ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਮਸਤ ਰਾਮ ਦੀ ਯਾਦ 'ਚ ਸੰਗਤਾਂ ਦੀ ਸਹੂਲਤ ਵਾਸਤੇ ਨਵੇਂ ਬਣਾਏ ਜਾ ਰਹੇ ਲੰਗਰ ਹਾਲ ਸਟੋਰ ਤੇ ਦਫਤਰ ਦੀ ਸੁੰਦਰ ਇਮਾਰਤ ਦਾ ਅੱਜ ਲੈਂਟਰ ਪਾਉਣ ਦੀ ਸ਼ੁਰੂਆਤ ਸਮੂਹ ਸੰਗਤ ਦੇ ਸਹਿਯੋਗ ਨਾਲ ਅਰਦਾਸ ਬੇਨਤੀ ਕਰਨ ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇ: ਸਵਿੰਦਰ ਸਿੰਘ ਸੰਧੂ ਨੇ ਗੁਬਾਰੇ ਛੱਡ ਕੇ ਕੀਤੀ ਤੇ ਕਿਹਾ ਕਿ ਬਾਬਾ ਜੀ ਦੀ ਯਾਦ ਵਿਚ ਜਲਦ ਹੀ ਗੁਰਦੁਆਰਾ ਸਾਹਿਬ ਵਿਖੇ ਲੰਗਰ ਹਾਲ ਦੀ ਨਵੀਂ ਸੁੰਦਰ ਇਮਾਰਤ ਬਣ ਕੇ ਤਿਆਰ ਹੋ ਜਾਵੇਗੀ | ਇਸ ਮੌਕੇ ਮੇਜਰ ਸਿੰਘ ਸਰਕਾਰੀਆ, ਹਰਭਜਨ ਸਿੰਘ ਸੰਧੂ, ਅਵਤਾਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਹਰਸਿਮਰਨਦੀਪ ਸਿੰਘ ਸੰਧੂ, ਮਨਜੀਤ ਸਿੰਘ, ਸੁਰਜਨ ਸਿੰਘ, ਅਵਤਾਰ ਸਿੰਘ, ਹਰਦਿਆਲ ਸਿੰਘ, ਰਘਬੀਰ ਸਿੰਘ ਸਮੇਤ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸੰਗਤਾਂ ਹਾਜ਼ਰ ਸਨ |