17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਕੌਮੀ ਮਹਿਲਾ ਕਮਿਸ਼ਨ ਅੱਜ ਅੰਮਿ੍ਤਸਰ 'ਚ ਕਰੇਗੀ ਮਹਿਲਾ ਜਨ ਸੁਣਵਾਈ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਲੱਗਣ ਵਾਲੀ ਮਹਿਲਾ ਜਨ ਸੁਣਵਾਈ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਨਿਰਮਲ ਸਟੂਡੀਓ <br/> 04-12-2025
ਅੰਮਿ੍ਤਸਰ, 3 ਦਸੰਬਰ (ਰੇਸ਼ਮ ਸਿੰਘ)-ਕੌਮੀ ਮਹਿਲਾ ਆਯੋਗ ਵਲੋਂ ਰਾਸ਼ਟਰੀ ਮਹਿਲਾ ਆਯੋਗ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਇੱਥੇ ਮਹਿਲਾ ਜਨ ਸੁਣਵਾਈ ਅੱਜ 4 ਦਸੰਬਰ ਸਵੇਰੇ 11 ਵਜੇ ਬੱਚਤ ਭਵਨ ਰਣਜੀਤ ਐਵੀਨਿਊ ਵਿਖੇ ਹੋ ਰਹੀ ਹੈ ਜਿਸ ਦੀ ਪ੍ਰਧਾਨਗੀ ਸ੍ਰੀਮਤੀ ਵਿਜਯਾ ਰਹਾਟਕਰ ਕੌਮੀ ਚੇਅਰਪਰਸਨ ਰਾਸ਼ਟਰੀ ਮਹਿਲਾ ਆਯੋਗ ਵਲੋਂ ਕੀਤੀ ਜਾਵੇਗੀ | ਇਸ ਸੰਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮਹਿਲਾ ਜਨ ਸੁਣਵਾਈ ਦੌਰਾਨ 2023-2025 ਦੌਰਾਨ ਅੰਮਿ੍ਤਸਰ ਅਤੇ ਜਲੰਧਰ ਜ਼ਿਲ੍ਹੇ ਨਾਲ ਸੰਬੰਧਿਤ ਔਰਤਾਂ ਦੇ ਲੰਬਿਤ ਪੁਲਿਸ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਮਹਿਲਾਵਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ | ਡੀ. ਸੀ. ਸ੍ਰੀ ਸਿੰਘ ਨੇ ਦੱਸਿਆ ਕਿ ਇਸ ਮੌਕੇ ਕੋਈ ਵੀ ਮਹਿਲਾ ਜਿਸ ਨੂੰ ਕਿ ਕੋਈ ਸ਼ਿਕਾਇਤ ਹੋਵੇ ਉਹ ਇਸ ਮੌਕੇ 'ਤੇ ਹਾਜ਼ਰ ਹੋ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੀ ਹੈ ਅਤੇੇ ਉਸ ਦੀ ਸ਼ਿਕਾਇਤ ਦੀ ਜਨ ਸੁਣਵਾਈ ਵੀ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਸੀ. ਡੀ. ਪੀ. ਓ. ਜਸਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ, ਮੈਡਮ ਪ੍ਰੀਤੀ, ਡੀ. ਐੱਸ. ਪੀ. ਸਰਤਾਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਵਿਖੇ ਐੱਨ. ਸੀ. ਸੀ. ਦਿਵਸ ਮਨਾਇਆ <br/> ਅਗਲੀ ਖ਼ਬਰ ਸ਼ਹਿਜਾਦਾ ਨੰਦ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।